29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪਿੰਡ ਦਬੁਰਜੀ ਵਿਖੇ ਚੋਣ ਜਲਸੇ ਨੂੰ ਸੁਖਬੀਰ ਸਿੰਘ ਬਾਦਲ ਨੇ ਕੀਤਾ ਸੰਬੋਧਨ <br/>

ਅਜੀਤ ਡੈਸਕ 08-11-2025
ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਪਿੰਡ ਦਬੁਰਜੀ ਵਿਖੇ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਚੋਣ ਜਲਸਾ ਹੋਇਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਲੀਡਰਸ਼ਿਪ ਪਹੁੰਚੀ | ਚੋਣ ਜਲਸੇ ਦੌਰਾਨ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਬੀਬੀ ਸੁਖਵਿੰਦਰ ਕੌਰ ਦੀ ਜਿੱਤ ਯਕੀਨੀ ਹੈ ਕਿਉਂਕਿ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਚੋਣ ਮੀਟਿੰਗਾਂ ਅਤੇ ਰੈਲੀਆਂ ਵਿਚ ਲੋਕਾਂ ਦੇ ਵੱਡੇ ਵੱਡੇ ਇਕੱਠ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਹਾਰ ਨੂੰ ਦੇਖਦੇ ਹੋਏ ਅਕਾਲੀ ਆਗੂਆਂ ਦੀ ਗਿ੍ਫ਼ਤਾਰੀਆਂ ਕਰਵਾ ਕੇ ਸੱਤਾ ਦਾ ਗਲਤ ਇਸਤੇਮਾਲ ਕਰ ਰਹੀ ਹੈ, ਜਿਸ ਨੂੰ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਚਾਹੇ ਕਿੰਨਾ ਜੋਰ ਅਕਾਲੀ ਦਲ ਨੂੰ ਦਬਾਉਣ ਲਈ ਲਗਵਾ ਦੇਵੇ ਪਰ ਉਹ ਇਸ ਕੋਝੀ ਸਾਜਿਸ਼ਾਂ ਵਿਚ ਕਾਮਯਾਬ ਨਹੀਂ ਹੋਣਗੇ ਕਿਉਂਕਿ ਤਰਨਤਾਰਨ ਦੇ ਲੋਕ ਸਭਾ ਜਾਣਦੇ ਹਨ ਅਤੇ ਅਕਾਲੀ ਦਲ ਨਾਲ ਖੜੇ ਹਨ | ਉਨ੍ਹਾਂ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੀਬੀ ਸੁਖਵਿੰਦਰ ਕੌਰ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਇਸ ਹਲਕੇ ਤੋਂ ਕਾਮਯਾਬ ਬਣਾਉਣ ਤਾਂ ਜੋ ਉਹ ਵਿਧਾਨ ਸਭਾ ਵਿਚ ਇਲਾਕੇ ਦੀਆਂ ਮੁਸ਼ਕਿਲਾਂ ਨੂੰ ਵਿਧਾਨ ਸਭਾ ਵਿਚ ਉਠਾ ਸਕਣ | ਇਸ ਮੌਕੇ ਉਨ੍ਹਾਂ ਨਾਲ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਗੁਰਦੀਪ ਸਿੰਘ ਚੱਕ ਕੋਰ ਕਮੇਟੀ ਮੈਂਬਰ ਯੂਥ, ਅਰਸ਼ਦੀਪ ਸਿੰਘ ਘੱਗਾ ਕੋਰ ਕਮੇਟੀ ਮੈਂਬਰ, ਜਗਜੀਤ ਸਿੰਢ ਜੱਗੀ ਚੋਹਲਾ ਜ਼ਿਲ੍ਹਾ ਪ੍ਰਧਾਨ ਯੂਥ ਤਰਨ ਤਾਰਨ, ਰਜਿੰਦਰ ਸਿੰਘ ਰਾਜਾ, ਲਵਪ੍ਰੀਤ ਸਿੰਘ ਲਵ, ਗੁਰਪ੍ਰੀਤ ਸਿੰਘ ਵਡਾਲੀ ਮੈਂਬਰ ਕੋਰ ਕਮੇਟੀ, ਬਲਵਿੰਦਰ ਸਿੰਘ ਸਰਪੰਚ ਦਬੁਰਜੀ, ਤਰਲੋਕ ਸਿੰਘ, ਹਰਮੋਹਿਤਬੀਰ ਸਿੰਘ ਜਨਰਲ ਸਕੱਤਰ, ਗੁਰਭੇਜ ਸਿੰਘ, ਜਗਰੂਪ ਸਿੰਘ, ਜੋਬਨਦੀਪ ਸਿੰਘ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੇ ਲੋਕ ਮੌਜੂਦ ਸਨ |

ਪਿਛਲੀ ਖ਼ਬਰ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਕਰਮਚਾਰੀਆਂ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਪੰਥਕ ਜਜ਼ਬੇ ਨਾਲ ਭਰਪੂਰ ਰੋਡ ਸ਼ੋਅ ਨੇ ਵਿਰੋਧੀ ਪਾਰਟੀਆਂ ਦੇ ਉਡਾਏ ਹੋਸ਼- ਮਨਦੀਪ ਸਿੰਘ ਸਿੱਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।