29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਲੋਕ ਲਹਿਰ ਦੱਸਦੀ ਹੈ ਕਿ ਤਰਨ ਤਾਰਨ 'ਚ ਭਾਈ ਮਨਦੀਪ ਸਿੰਘ ਦੀ ਜਿੱਤ ਪੱਕੀ : ਸਮਾਧ ਭਾਈ, ਸੁਖਵਿੰਦਰ ਸਿੰਘ

ਅਜੀਤ ਡੈਸਕ 08-11-2025
ਲੋਹੀਆਂ ਖਾਸ, (ਜਲੰਧਰ) 7 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਪੰਥ ਦੇ ਸਾਂਝੇ ਉਮੀਦਵਾਰ ਵਜੋਂ ਤਰਨ ਤਾਰਨ ਦੀ ਜ਼ਿਮਨੀ ਚੋਣ ਲੜ ਰਹੇ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਵੱਖ-ਵੱਖ ਚੋਣ ਜਲਸਿਆਂ 'ਚ ਚੋਣ ਪ੍ਰਚਾਰ ਕਰਨ ਉਪਰੰਤ ਲੋਕ ਮਨਾਂ ਅੰਦਰ ਭਾਈ ਸਾਹਿਬ ਦਾ ਸਤਿਕਾਰ ਅਤੇ ਚੱਲਦੀ ਲਹਿਰ ਦੱਸਦੀ ਹੈ ਕਿ ਤਰਨ ਤਾਰਨ ਦੀ ਪੰਥਕ ਧਰਤੀ ਦੀ ਸੰਗਤ ਭਾਈ ਮਨਦੀਪ ਸਿੰਘ ਦੀ ਜਿੱਤ ਨੂੰ ਯਕੀਨੀ ਬਣਾ ਚੁੱਕੀ ਹੈ | ਇਹ ਪ੍ਰਗਟਾਵਾ ਕਰਦਿਆਂ ਅਕਾਲੀ ਦਲ 'ਵਾਰਿਸ ਪੰਜਾਬ ਦੇ' ਭਾਈ ਹਰਪ੍ਰੀਤ ਸਿੰਘ ਸਮਾਧ ਭਾਈ (ਮੈਂਬਰ ਕੇਂਦਰੀ ਭਰਤੀ ਕਮੇਟੀ) ਅਤੇ ਸੁਲਤਾਨਪੁਰ ਲੋਧੀ ਦੇ ਪਿੰਡ ਦੀਪੇਵਾਲ ਤੋਂ ਸੀਨੀਅਰ ਆਗੂ ਸੁਖਵਿੰਦਰ ਸਿੰਘ ਨੇ 'ਅਜੀਤ' ਨਾਲ ਕੀਤਾ | ਉਨ੍ਹਾਂ ਕਿਹਾ ਕਿ ਭਾਈ ਮਨਦੀਪ ਸਿੰਘ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪ੍ਰਵਾਸੀ ਭਾਰਤੀ ਚਰਨਜੀਤ ਸਿੰਘ ਅਮਰੀਕਾ ਵਰਗੇ ਬਹੁਤ ਸਾਰੇ ਸਹਿਯੋਗੀ ਸਹਿਯੋਗ ਕਰ ਰਹੇ ਹਨ | ਇਸ ਮੌਕੇ ਉਨ੍ਹਾਂ ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਭਾਈ ਤਰਸੇਮ ਸਿੰਘ ਨਾਲ ਵੀ ਮੀਟਿੰਗ ਕੀਤੀ ਅਤੇ ਉਨ੍ਹਾਂ ਨੇ ਵੀ ਚੜ੍ਹਦੀਕਲਾ ਨਾਲ ਕਿਹਾ ਕਿ ਭਾਈ ਮਨਦੀਪ ਸਿੰਘ ਰਿਕਾਰਡ ਵੋਟਾਂ ਨਾਲ ਜਿੱਤ ਦਰਜ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਰਵੀ ਸਰਪੰਚ ਅਤੇ ਹੋਰ ਪਤਵੰਤੇ ਵੀ ਹਾਜਰ ਸਨ |
ਪਿਛਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਭਾਈ ਮਨਦੀਪ ਸਿੰਘ ਖ਼ਾਲਸਾ ਜਿੱਤਣਗੇ-ਪੀਰ ਮੁਹੰਮਦ ਅਗਲੀ ਖ਼ਬਰ 'ਆਪ' ਨੂੰ ਝਟਕਾ, ਸਰਗਰਮ ਆਗੂ ਐਡਵੋਕੇਟ ਕੋਮਲਪ੍ਰੀਤ ਸਿੰਘ ਭਾਜਪਾ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।