29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੁੱਖ ਮੰਤਰੀ ਮਾਨ ਤੇ ਹਰਿਆਣੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਪੁਤਲਾ ਫੂਕਿਆ <br/>

ਅਜੀਤ ਡੈਸਕ 08-11-2025
ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਰਨ ਦੇ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਦੀ ਅਗਵਾਈ ਹੇਠ ਕਿਸਾਨਾਂ ਨੇ ਅਨੇਕਾਂ ਥਾਵਾਂ ਤੇ ਭਗਵੰਤ ਮਾਨ ਅਤੇ ਹਰਿਆਣੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪੁਤਲੇ ਫੂਕੇ | ਵੱਖ-ਵੱਖ ਥਾਵਾਂ ਤੋਂ ਸੰਬੋਧਿਤ ਕਰਦਿਆਂ ਵੱਖ-ਵੱਖ ਆਗੂ ਜ਼ਿਲ੍ਹਾ ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਜਰਨੈਲ ਸਿੰਘ ਨੂਰਦੀ ਨੇ ਕਿਹਾ ਕਿ 2024 ਵਿਚ ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਅੰਨਾ ਤਸੱਦਦ ਕੀਤਾ ਸੀ ਅਤੇ ਸ਼ੱੁਭਕਰਨ ਸਿੰਘ ਨੂੰ ਗੋਲੀ ਮਾਰ ਕੇ ਸ਼ਹੀਦ ਕੀਤਾ ਸੀ | ਤਰਨ ਤਾਰਨ ਦੀ ਜ਼ਿਮਨੀ ਚੋਣ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਚੋਣਾਂ ਲੜ ਰਹੀਆਂ ਹਨ, ਉਥੇ ਹੀ ਭਾਜਪਾ ਵਲੋਂ ਆਪਣੀ ਟਿਕਟ ਹਰਜੀਤ ਸਿੰਘ ਸੰਧੂ ਨੂੰ ਦਿੱਤੀ ਹੋਈ ਹੈ, ਜਿਸ ਕਾਰਨ ਕੇਂਦਰ ਮੋਦੀ ਸਰਕਾਰ ਦੇ ਕਈ ਵੱਡੇ ਆਗੂ ਤਰਨ ਤਰਨ ਵਿਚ ਪ੍ਰਚਾਰ ਕਰਨ ਆ ਰਹੇ ਹਨ | ਇਸ ਲੜੀ ਤਹਿਤ ਹਰਿਆਣਾ ਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਤਰਨ ਤਾਰਨ ਵਿਚ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਲਈ ਪ੍ਰਚਾਰ ਕਰਨ ਆ ਰਿਹਾ | ਭਗਵੰਤ ਮਾਨ ਜਿਸ ਨੇ ਸ਼ੰਭੂ ਅਤੇ ਖਿਨੌਰੀ ਬਾਰਡਰ ਤੋਂ ਕਿਸਾਨਾਂ ਨੂੰ ਧੋਖੇ ਨਾਲ ਪੁਲਿਸ ਪ੍ਰਸ਼ਾਸਨ ਵੱਲ ਲਗਾ ਕੇ ਉਠਾਇਆ ਸੀ, ਅੱਜ ਉਹ ਹਰਮੀਤ ਸਿੰਘ ਸੰਧੂ ਦੇ ਪ੍ਰਚਾਰ ਲਈ ਰੋਜ਼ ਤਰਨ ਤਾਰਨ ਆ ਰਿਹਾ ਹੈ | ਜਿਸਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵਲੋਂ ਭਗਵੰਤ ਮਾਨ ਅਤੇ ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ | ਕਿਸਾਨ ਆਗੂ ਸਲਵਿੰਦਰ ਸਿੰਘ ਜੀਉਬਾਲਾ, ਕੁਲਵਿੰਦਰ ਸਿੰਘ ਕੈਰੋੋਂਵਾਲ, ਪਰਮਜੀਤ ਸਿੰਘ ਸੀਨਾ, ਹਰਜੀਤ ਸਿੰਘ ਮੰਨਣ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਪਰਾਲੀ ਦੀ ਸੰਭਾਲ ਸੰਬੰਧੀ ਜਾਗਰੂਕਤਾ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।