ਖਡੂਰ ਸਾਹਿਬ, 7 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਸਕੂਲ ਢੋਟਾ ਵਿਖੇ ਸਮੇਂ-ਸਮੇਂ 'ਤੇ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਜਿਸਦੇ ਤਹਿਤ ਬੱਚਿਆਂ ਲਈ ਵਿਸ਼ੇਸ਼ ਤੌਰ 'ਤੇ ਸਕੂਲ ਵਿੱਚ ਪਿਕਨਿਕ ਦਾ ਪ੍ਰੋਗਰਾਮ ਕੀਤਾ ਗਿਆ | ਬੱਚਿਆਂ ਨੇ ਪਿਕਨਿਕ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਬੱਚਿਆਂ ਦੇ ਮਨੋਰੰਜਨ ਲਈ ਸਕੂਲ' ਚ ਕਈ ਪ੍ਰਕਾਰ ਦੇ ਝੂਲੇ, ਰੇਨ ਡਾਂਸ, ਮੈਜਿਕ ਸ਼ੋਅ ਦਾ ਪ੍ਰਬੰਧ ਕੀਤਾ ਗਿਆ | ਸਕੂਲ ਪਿਕਨਿਕ ਮੌਕੇ ਬੱਚੇ ਬਹੁਤ ਹੀ ਖੁਸ਼ ਨਜ਼ਰ ਆ ਰਹੇ ਸਨ | ਇਸ ਸਬੰਧੀ ਸੰਸਥਾ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ ਗੋਇੰਦਵਾਲ ਸਾਹਿਬ ਅਤੇ ਪਿ੍ੰਸੀਪਲ ਦਵਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਬੱਚਿਆਂ ਦੇ ਮਨੋਰੰਜਨ ਲਈ ਪੜ੍ਹਾਈ ਤੋਂ ਕੁਝ ਸਮੇਂ ਲਈ ਰਾਹਤ ਦਿੰਦੇ ਹੋਏ ਪਿਕਨਿਕ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਬੱਚੇ ਨਵੀਂ ਊਰਜਾ ਦੇ ਨਾਲ ਮੁੜ ਤੋਂ ਆਪਣੀ ਪੜ੍ਹਾਈ ਵੱਲ ਧਿਆਨ ਦੇ ਸਕਣ |