29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਆਸ਼ਾ ਵਰਕਰਜ਼ ਤੇ ਫੈਸਿਲਈਟੇਟਰ ਸਾਂਝੇ ਮੋਰਚੇ ਵਲੋਂ 9 ਨੂੰ ਕੀਤੀ ਜਾਵੇਗੀ ਰੋਸ ਰੈਲੀ

ਅਜੀਤ ਡੈਸਕ 08-11-2025
ਤਰਨ ਤਾਰਨ, 7 ਨਵੰਬਰ (ਪਰਮਜੀਤ ਜੋਸ਼ੀ)-ਆਸ਼ਾ ਵਰਕਰਜ ਅਤੇ ਫੈਸਿਲਈਟੇਟਰ ਸਾਂਝੇ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਕੌਰ ਦੀ ਅਗਵਾਈ ਵਿਚ ਇਕ ਅਹਿਮ ਮੀਟਿੰਗ ਹੋਈ | ਮੀਟਿੰਗ ਜ਼ਿਲ੍ਹਾ ਤੇ ਪੰਜਾਬ ਪੱਧਰ 'ਤੇ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਵਿਚ ਹਰਿੰਦਰ ਕੌਰ ਵਲੋਂ ਦੱਸਿਆ ਗਿਆ ਕਿ ਪੰਜਾਬ ਭਰ ਵਿਚ ਵਰਕਰਾਂ ਦੀਆਂ ਮੰਗਾਂ ਲਮਕ ਅਵਸਥਾ ਵਿਚ ਪਈਆ ਹਨ ਤੇ ਆਏ ਦਿਨ ਮੁਸ਼ਕਿਲਾਂ ਵੱਧ ਰਹੀਆਂ ਹਨ | ਕੇਂਦਰ ਸਰਕਾਰ ਵਲੋਂ ਰੈਗੂਲਰ ਕਰਕੇ 28 ਹਜ਼ਾਰ ਰੁਪਏ ਲਾਗੂ ਕਰਨਾ, ਕੱਟਿਆ ਭੱਤਿਆਂ ਨੂੰ ਬਹਾਲ ਕਰਨਾ, ਸੇਵਾ ਮੁਕਤ ਹੋ ਰਹੇ ਵਰਕਰਾਂ ਨੂੰ ਗੁਆਂਢੀ ਰਾਜ ਹਰਿਆਣਾ ਦੀ ਤਰਜ਼ ਤੇ ਸਹਾਇਤਾ ਫੰਡ 5 ਲੱਖ ਰੁਪਏ ਦੇਣਾ, ਫੈਸੀਲੀਟੇਟਰ ਦੇ ਟੂਰ ਮਨੀ ਵਿਚ ਵਾਧਾ ਕਰਨਾ, ਕੀਤੇ ਵਾਅਦੇ ਅਨੁਸਾਰ ਫਿੱਕਸ ਭੱਤਾ ਵਧਾ ਕਿ 10 ਹਜ਼ਾਰ ਕਰਨ ਆਦਿ ਮੰਗਾਂ ਬਾਰੇ ਸਰਕਾਰ ਪਾਸੋਂ ਸਮਾਂ ਮੰਗਿਆ ਜਾ ਰਿਹਾ ਅਤੇ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਉਕਤ ਸਾਰੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਭਰ ਦੀਆਂ ਸੈਂਕੜਿਆਂ ਦੀ ਗਿਣਤੀ ਵਿਚ ਆਸ਼ਾ ਵਰਕਰਜ ਤੇ ਫੈਸਿਲੀਟੇਟਰ ਸਾਂਝਾ ਮੋਰਚਾ ਪੰਜਾਬ ਵਲੋਂ 9 ਨਵੰਬਰ ਨੂੰ ਤਰਨ ਤਾਰਨ ਵਿਖੇ ਹਜ਼ਾਰਾਂ ਦੀ ਗਿਣਤੀ ਵਿਚ ਵਰਕਰਾਂ ਪਹੁੰਚ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾਵੇਗੀ | ਇਸ ਮੌਕੇ ਰਮਨਦੀਪ ਕੌਰ, ਪਰਮਜੀਤ ਕੌਰ, ਕੁਲਵੰਤ ਕੌਰ, ਚਰਨਜੀਤ ਕੌਰ, ਰਜਿੰਦਰ ਕੌਰ ਵਲਟੋਹਾ, ਸਰਬਜੀਤ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਤਰਨ ਤਾਰਨ ਦੇ ਲੋਕਾਂ ਨੇ ਗਲੀਆਂ, ਨਾਲੀਆਂ ਤੋਂ ਬਦਲ ਕੇ ਆਪਣਾ ਰੁਖ ਪੰਥਕ ਸਿਆਸਤ ਵੱਲ ਕੀਤਾ-ਬਾਪੂ ਤਰਸੇਮ ਸਿੰਘ ਅਗਲੀ ਖ਼ਬਰ 9 ਦੇ ਰੋਸ ਧਰਨੇ 'ਚ ਪੈਨਸ਼ਨਰ ਯੂਨੀਅਨ ਏਟਕ ਦੇ ਵਰਕਰ ਵਹੀਰਾਂ ਘੱਤ ਕੇ ਪਹੁੰਚਣਗੇ- ਅਮਰਜੀਤ ਮਾੜੀਮੇਘਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।