ਝਬਾਲ, 7 ਨਵੰਬਰ (ਸਰਬਜੀਤ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਅਤੇ ਹੋਰ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਹਲਕੇ ਦੇ ਪਿੰਡ ਦੋਬਲੀਆਂ ਵਿਖੇ ਗੁਰਲਾਲ ਸਿੰਘ ਦੁਬਲੀ ਦੇ ਗ੍ਰਹਿ ਚੋਣ ਮੀਟਿੰਗ ਹੋਈ | ਜਿੱਥੇ ਇਸ ਮੌਕੇ ਸੰਬੋਧਨ ਕਰਦਿਆਂ ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਵੱਖ-ਵੱਖ ਪਾਰਟੀਆਂ ਦੇ ਲਾਰਿਆਂ ਅਤੇ ਝੂਠੇ ਪ੍ਰਚਾਰ ਤੋਂ ਭਲੀ ਭਾਂਤ ਜਾਣੂ ਹਲਕਾ ਵਾਸੀ ਇਸ ਚੋਣ ਵਿਚ ਇਨ੍ਹਾਂ ਦੀਆਂ ਗੱਲਾਂ ਵਿਚ ਆਉਣ ਵਾਲੇ ਨਹੀਂ ਅਤੇ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਚਟਾਨ ਵਾਂਗ ਖੜੇ ਹਨ | ਇਸ ਸਮੇਂ ਗਿਆਨੀ ਹਰਪ੍ਰੀਤ ਸਿੰਘ ਪੁਨਰ ਸੁਰਜੀਤ, ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਗੁਰਲਾਲ ਸਿੰਘ ਦੁਬਲੀ, ਜਗਜੀਤ ਸਿੰਘ ਮਾਲੂਵਾਲ ਅਤੇ ਹੋਰਾਂ ਵਲੋਂਾ ਭਾਈ ਮਨਦੀਪ ਸਿੰਘ ਦੇ ਹੱਕ ਵਿੱਚ ਪਿੰਡ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਜਗਜੀਤ ਸਿੰਘ ਮਾਲੂਵਾਲ ਅਤੇ ਗੁਰਲਾਲ ਸਿੰਘ ਵਲੋਂ ਸਾਰਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਜਥੇਦਾਰ ਦਲਜੀਤ ਸਿੰਘ ਪੰਜਵੜ, ਜਗਜੀਤ ਸਿੰਘ ਸਾਂਘਣਾ, ਫੌਜੀ ਸਰਬਜੀਤ ਸਿੰਘ, ਸਾਬਕਾ ਸਰਪੰਚ ਸੂਰਤਾ ਸਿੰਘ, ਸਾਬਕਾ ਸਰਪੰਚ ਕਰਤਾਰ ਸਿੰਘ, ਗੁਰਮੀਤ ਸਿੰਘ ਮਾਲੂਵਾਲ, ਬਲਵਿੰਦਰ ਸਿੰਘ ਮਾਲੂਵਾਲ, ਬਖਸ਼ੀਸ਼ ਸਿੰਘ, ਦਿਲਬਾਗ ਸਿੰਘ ਗੰਡੀਵਿੰਡ, ਬਲਜਿੰਦਰ ਸਿੰਘ ਗੰਡੀਵਿੰਡ ਹੋਰ ਵੱਡੀ ਗਿਣਤੀ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ |