ਝਬਾਲ, 7 ਨਵੰਬਰ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਅਤੇ ਹੋਰ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਹਲਕੇ ਦੇ ਪਿੰਡ ਮਾਲੂਵਾਲ ਵਿਖੇ ਜਗਜੀਤ ਸਿੰਘ ਮਾਲੂਵਾਲ ਅਤੇ ਗੁਰਲਾਲ ਸਿੰਘ ਦੁਬਲੀ ਦੇ ਉੱਦਮ ਸਦਕਾ ਚੋਣ ਮੀਟਿੰਗ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਮੈਂਬਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ ਪੁਨਰ ਸੁਰਜੀਤ ਅਕਾਲੀ ਦਲ ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਚੇਅਰਮੈਨ ਖਾਲੜਾ ਮਿਸ਼ਨ ਕਮੇਟੀ ਬਲਵਿੰਦਰ ਸਿੰਘ ਝਬਾਲ, ਸੁੱਚਾ ਸਿੰਘ ਛੋਟੇਪੁਰ, ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਵਰ ਚੜਤ ਸਿੰਘ ਭੂਰਾ ਕੋਹਨਾ, ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ, ਕਰਨੈਲ ਸਿੰਘ ਪੀਰ ਮੁਹੰਮਦ ਅਤੇ ਹੋਰ ਵੀ ਵੱਖ-ਵੱਖ ਆਗੂਆਂ ਨੇ ਸਮੂਹ ਹਲਕਾ ਵਾਸੀਆਂ ਨੂੰ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਆਖਿਆ ਕਿ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਹੁਣ ਤੱਕ ਲੋਕਾਂ ਨੂੰ ਸਿਵਾਏ ਲਾਰਿਆਂ ਤੋਂ ਹੋਰ ਕੁਝ ਨਹੀਂ ਦਿੱਤਾ ਗਿਆ | ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਬਣਾਇਆ ਗਿਆ ਹੈ, ਜੋ ਹਮੇਸ਼ਾਂ ਹੀ ਪੰਜਾਬੀਆਂ ਤੇ ਪੰਜਾਬ ਦੇ ਹੱਕਾਂ ਦੀ ਗੱਲ ਕਰਦਾ ਰਹੇਗਾ | ਇਸ ਮੌਕੇ ਜਗਜੀਤ ਸਿੰਘ ਮਾਲੂਵਾਲ ਅਤੇ ਗੁਰਲਾਲ ਸਿੰਘ ਵਲੋਂ ਸਾਰਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਦਲਜਿੰਦਰ ਬੀਰ ਸਿੰਘ ਵਿਰਕ, ਦਲਜੀਤ ਸਿੰਘ ਗਿੱਲ ਅਮਰਕੋਟ, ਸੁਖਦੇਵ ਸਿੰਘ, ਸੰਤੋਖ ਸਿੰਘ, ਮਨਜਿੰਦਰ ਸਿੰਘ ਭੋਜੀਆਂ, ਸੁੱਚਾ ਸਿੰਘ, ਬਾਬਾ ਕੁਲਵੰਤ ਸਿੰਘ ਦੋਬਲੀਆ, ਪ੍ਰਵੇਜ ਮਸੀਹ ਭੋਜੀਆਂ, ਜਥੇਦਾਰ ਦਲਜੀਤ ਸਿੰਘ ਪੰਜਵੜ, ਜਗਜੀਤ ਸਿੰਘ ਸਾਘਣਾ, ਫ਼ੌਜੀ ਸਰਬਜੀਤ ਸਿੰਘ, ਸਾਬਕਾ ਸਰਪੰਚ ਸੂਰਤਾ ਸਿੰਘ, ਸਾਬਕਾ ਸਰਪੰਚ ਕਰਤਾਰ ਸਿੰਘ, ਗੁਰਮੀਤ ਸਿੰਘ ਮਾਲੂਵਾਲ, ਬਲਵਿੰਦਰ ਸਿੰਘ ਮਾਲੂਵਾਲ, ਬਖਸ਼ੀਸ਼ ਸਿੰਘ, ਦਿਲਬਾਗ ਸਿੰਘ ਗੰਡੀਵਿੰਡ, ਬਲਜਿੰਦਰ ਸਿੰਘ ਗੰਡੀਵਿੰਡ ਹੋਰ ਵੱਡੀ ਗਿਣਤੀ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ |