24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ, ਕੇਸ ਦਰਜ

ਅਜੀਤ ਡੈਸਕ 19-11-2025
ਤਰਨ ਤਾਰਨ, 18 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਨੌਜਵਾਨ ਵਲੋਂ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਮਾਮਲੇ ਵਿਚ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਇਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ 14 ਸਾਲ ਹੈ ਅਤੇ ਉਹ ਨਾਬਾਲਗ ਹੈ | 16 ਨਵੰਬਰ ਨੂੰ ਉਹ ਆਪਣੇ ਪਰਿਵਾਰ ਸਮੇਤ ਰੋਟੀ ਖਾ ਕੇ ਸੌਂ ਗਿਆ ਅਤੇ ਜਦੋਂ ਸਵੇਰੇ ਉਠ ਕੇ ਦੇਖਿਆ ਤਾਂ ਉਸ ਦੀ ਲੜਕੀ ਕਮਰੇ ਵਿਚ ਮੌਜੂਦ ਨਹੀਂ ਸੀ, ਜਿਸ ਦੀ ਕਾਫੀ ਭਾਲ ਕੀਤੀ ਗਈ, ਪਰ ਲੜਕੀ ਦਾ ਕੋਈ ਪਤਾ ਨਹੀਂ ਚੱਲਿਆ | ਉਸ ਨੂੰ ਪੱਕਾ ਯਕੀਨ ਹੈ ਕਿ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਹਰਸ਼ਦੀਪ ਸਿੰਘ ਪੁੱਤਰ ਸੰਮਾ ਸਿੰਘ ਵਾਸੀ ਗਲੀ ਬਾਠ ਪੈਲੇਸ ਵਾਲੀ ਸਾਹਮਣੇ ਢੀਂਗਰਾ ਸਰਵਿਸ ਸਟੇਸ਼ਨ ਚੰਦਰ ਕਾਲੋਨੀ ਤਰਨ ਤਾਰਨ ਭਜਾ ਲੈ ਗਿਆ ਹੈ | ਜਾਂਚ ਅਧਿਕਾਰੀ ਐੱਸ.ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਫਿਰੌਤੀ ਮੰਗਣ 'ਤੇ ਜੈਸਲ ਚੰਬਲ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੁੱਤਰ ਦੀ ਮੌਤ ਦਾ ਇਨਸਾਫ ਨਾ ਮਿਲਣ 'ਤੇ ਪਰਿਵਾਰ ਨੇ ਥਾਣਾ ਮਜੀਠਾ ਮੂਹਰੇ ਲਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।