ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਲ ਕਰਕੇ ਉਸ ਪਾਸੋਂ 50 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਜੈਸਲ ਚੰਬਲ ਨਾਮਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਸਾਹਿਬ ਵਿਖੇ ਦੇਸ਼ਵੀਰ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਕਿ 10 ਨਵੰਬਰ ਨੂੰ ਉਸ ਦੇ ਮੋਬਾਈਲ ਫੋਨ 'ਤੇ ਵਾਰ-ਵਾਰ ਕਾਲ ਆਈ ਕਿ ਮੈਂ ਜੈਸਲ ਚੰਬਲ ਬੋਲਦਾ ਹੈ ਅਤੇ ਉਨ੍ਹਾਂ ਪਾਸੋਂ 50 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਅਤੇ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ | ਜਾਂਚ ਅਧਿਕਾਰੀ ਏ.ਐੱਸ.ਆਈ. ਅਰਜਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਜੈਸਲ ਚੰਬਲ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸਦੇ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |