24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਬੀ.ਐੱਸ.ਐੱਫ਼. ਵਲੋਂ ਅੱਧਾ ਕਿੱਲੋ ਹੈਰੋਇਨ, ਪਿਸਟਲ ਅਤੇ 50 ਕਾਰਤੂਸ ਬਰਾਮਦ

ਅਜੀਤ ਡੈਸਕ 19-11-2025
ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ਼ ਵਲੋਂ ਵੱਖ-ਵੱਖ ਥਾਵਾਂ ਤੋਂ 500 ਗ੍ਰਾਮ ਹੈਰੋਇਨ, ਇਕ ਪਿਸਟਲ ਤੋਂ ਇਲਾਵਾ 50 ਕਾਰਤੂਸ ਬਰਾਮਦ ਹੋਏ ਹਨ | ਇਸ ਮਾਮਲੇ ਵਿਚ ਥਾਣਾ ਖਾਲੜਾ ਅਤੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ 2 ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਐੱਸ.ਆਈ. ਸਾਹਿਬ ਸਿੰਘ ਨੂੰ ਸੂਚਨਾ ਮਿਲੀ ਕਿ ਸਾਹਿਬ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਵਾਂ ਤਾਰਾ ਸਿੰਘ ਦੀ ਜ਼ਮੀਨ ਵਿਚ ਇਕ ਪੈਕੇਟ ਪਿਆ ਹੋਇਆ ਹੈ, ਤਾਂ ਤੁਰੰਤ ਉਨ੍ਹਾਂ ਇਹ ਸੂਚਨਾ ਬੀ.ਐੱਸ.ਐੱਫ ਦੇ ਕੰਪਨੀ ਕਮਾਂਡਰ ਰੁਪੈਸ਼ਵਰ ਚੱਕਮਾ ਨੂੰ ਦਿੱਤੀ ਅਤੇ ਉਨ੍ਹਾਂ ਨੂੰ ਨਾਲ ਲੈ ਕੇ ਖੇਤ ਵਿਚ ਸਰਚ ਕੀਤੀ ਗਈ ਤਾਂ ਇਕ ਪੈਕੇਟ ਬਰਾਮਦ ਹੋਇਆ, ਜਿਸ ਨੂੰ ਜਦੋਂ ਖੋਲ ਕੇ ਚੈਕ ਕੀਤਾ ਗਿਆ ਤਾਂ ਉਸ ਵਿਚੋਂ 503 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਗੁਰਸਾਹਿਬ ਸਿੰਘ ਨੂੰ ਸੁਖਦੇਵ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਡਲੀਰੀ ਨੇ ਸੂਚਨਾ ਦਿੱਤੀ ਕਿ ਉਸ ਦੇ ਖੇਤ ਵਿਚ ਇਕ ਪੈਕੇਟ ਪਿਆ ਹੋਇਆ ਤਾਂ ਉਨ੍ਹਾਂ ਬੀ.ਐੱਸ.ਐੱਫ ਦੇ ਕੰਪਨੀ ਕਮਾਂਡਰ ਇੰਸਪੈਕਟਰ ਨਰਿੰਦਰ ਸਿੰਘ ਨੂੰ ਨਾਲ ਲੈ ਕੇ ਉਕਤ ਵਿਅਕਤੀ ਦੇ ਖੇਤ ਦੀ ਸਰਚ ਕੀਤੀ ਤਾਂ ਇਕ ਪੈਕੇਟ ਬਰਾਮਦ ਹੋਇਆ, ਜਿਸ ਵਿਚੋਂ ਇਕ ਪਿਸਟਲ ਮੇਡ ਇੰਨ ਚਾਇਨਾ 30 ਬੋਰ ਬਿਨਾਂ ਮੈਗਜੀਨ ਬਰਾਮਦ ਹੋਇਆ | ਇਸੇ ਤਰ੍ਹਾਂ ਥਾਣਾ ਪੱਟੀ ਵਿਖੇ ਬੀ.ਐੱਸ.ਐੱਫ 99 ਬਟਾਲੀਅਨ ਦੇ ਕੰਪਨੀ ਕਮਾਂਡਰ ਰਣਜੀਤ ਕੁਮਾਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਪਿੰਡ ਬੰਗਲਾ ਰਾਏ ਦੇ ਖੇਤਾਂ ਵਿਚ ਇਕ ਡਰੋਨ ਦੀ ਗਤੀਵਿਧੀ ਹੋਈ ਹੈ ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਬੀ.ਐੱਸ.ਐੱਫ਼ ਅਧਿਕਾਰੀਆਂ ਨੂੰ ਨਾਲ ਲੈ ਕੇ ਇਲਾਕੇ ਵਿਚ ਸਰਚ ਅਭਿਆਨ ਚਲਾਇਆ ਤਾਂ ਪਿੰਡ ਬੰਗਲਾ ਰਾਏ ਦੇ ਇਕ ਖੇਤ ਵਿਚੋਂ 50 ਕਾਰਤੂਸ ਬਰਾਮਦ ਹੋਏ ਹਨ | ਇਸ ਸੰਬੰਧੀ ਥਾਣਾ ਖਾਲੜਾ ਅਤੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮੁੱਖ ਮੰਤਰੀ ਨੇ ਯੂਨੀਵਰਸਿਟੀ ਤੇ ਦਰਿਆਈ ਪਾਣੀਆਂ 'ਤੇ ਦਾਅਵਾ ਕਰਕੇ ਪੰਜਾਬੀ ਹੋਣ ਦਾ ਸਬੂਤ ਦਿੱਤਾ- ਔਲਖ <br/> ਅਗਲੀ ਖ਼ਬਰ ਫਿਰੌਤੀ ਮੰਗਣ 'ਤੇ ਜੈਸਲ ਚੰਬਲ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।