24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਨਛੱਤਰ ਸਿੰਘ ਗਿੱਲ ਅਤੇ ਗੁਰਸੇਵਕ ਸਿੰਘ ਸ਼ੇਖ ਨੂੰ ਅਦਾਲਤ ਨੇ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ <br/>

ਅਜੀਤ ਡੈਸਕ 19-11-2025
ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਮਨੀ ਚੋਣਾਂ ਦੌਰਾਨ ਤਰਨ ਤਾਰਨ ਪੁਲਿਸ ਵਲੋਂ ਦਰਜ ਕੀਤੇ ਗਏ ਕੇਸਾਂ ਵਿਚ ਗਿ੍ਫ਼ਤਾਰ ਕੀਤੇ ਗਏ ਸ਼ੋ੍ਰਮਣੀ ਅਕਾਲੀ ਦਲ ਦੇ ਆਈ.ਟੀ. ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਅਤੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵਲੋਂ ਉਨ੍ਹਾਂ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਗਿਆ | ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਅਕਾਲੀ ਆਗੂਆਂ ਖ਼ਿਲਾਫ਼ ਦਰਜ ਕੀਤੇ ਗਏ ਕੇਸਾਂ ਦੀ ਪੈਰ੍ਹਵੀ ਕਰ ਰਹੇ ਉਘੇ ਵਕੀਲ ਜੇ.ਐਸ. ਢਿੱਲੋਂ ਨੇ ਦੱਸਿਆ ਕਿ ਨਛੱਤਰ ਸਿੰਘ ਗਿੱਲ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੰਗਲਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਉਨ੍ਹਾਂ ਨੂੰ ਅਦਾਲਤ ਵਲੋਂ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਹੈ | ਉਨ੍ਹਾਂ ਦੀ ਅਗਲੀ ਪੇਸ਼ੀ ਦੋ ਦਸੰਬਰ ਨੂੰ ਪਾਈ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਨੂੰ ਵੀ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਅਦਾਲਤ ਵਲੋਂ ਜੁਡੀਸ਼ੀਅਲ ਹਿਰਾਸਤ ਵਿਚ ਭੇਜਿਆ ਗਿਆ ਹੈ | ਐਡਵੋਕੇਟ ਜੇ.ਐਸ. ਢਿੱਲੋਂ ਨੇ ਦੱਸਿਆ ਕਿ ਜ਼ਿਮਨੀ ਚੋਣ ਦੌਰਾਨ ਸਰਕਾਰੀ ਧਿਰ ਦੀ ਸ਼ਹਿ 'ਤੇ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਖ਼ਿਲਾਫ਼ ਬਦਲਾਖੋਰੀ ਤਹਿਤ ਕੇਸ ਦਰਜ ਕੀਤੇ ਗਏ ਹਨ | ਇਹ ਸਾਰਾ ਮਾਮਲਾ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਰਤ ਦੇ ਚੋਣ ਕਮਿਸ਼ਨ ਦੇ ਧਿਆਨ ਵਿਚ ਲਿਆ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਲੋਂ ਇਸ ਸੰਬੰਧ ਵਿਚ ਪੰਜਾਬ ਦੇ ਡੀ.ਜੀ.ਪੀ. ਨੂੰ ਵੀ ਦਿੱਲੀ ਵਿਖੇ ਤਲਬ ਕਰ ਲਿਆ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਗਿ੍ਫ਼ਤਾਰ ਕੀਤੇ ਗਏ ਅਤੇ ਵੱਖ-ਵੱਖ ਥਾਣਿਆਂ ਵਿਚ ਅਕਾਲੀ ਆਗੂਆਂ ਦੇ ਖ਼ਿਲਾਫ਼ ਦਰਜ ਕੀਤੇ ਗਏ ਮਾਮਲਿਆਂ ਦੀ ਪੈਰਵਾਈ ਕਰਨ ਲਈ ਉਨ੍ਹਾਂ ਨੂੰ ਕਿਹਾ ਗਿਆ ਹੈ | ਉਨ੍ਹਾਂ ਕਿਹਾ ਕਿ ਦਰਜ ਮਾਮਲਿਆਂ ਵਿਚ ਉਹ ਸਾਰੇ ਅਕਾਲੀ ਆਗੂਆਂ ਨੂੰ ਜਮਾਨਤਾਂ ਦਿਵਾਉਣ ਅਤੇ ਉਨ੍ਹਾਂ ਦੇ ਕੇਸ ਲੜਨ ਲਈ ਉਨ੍ਹਾਂ ਦੀ ਟੀਮ ਤਿਆਰ ਹੈ ਅਤੇ ਅਕਾਲੀ ਆਗੂਆਂ ਨੂੰ ਇਨਸਾਫ਼ ਮਿਲੇਗਾ |

ਪਿਛਲੀ ਖ਼ਬਰ ਮੈਡੀਕਲ ਸਟੋਰ ਤੋਂ 25 ਹਜ਼ਾਰ ਰੁਪਏ ਦੀ ਨਕਦੀ ਚੋਰੀ ਅਗਲੀ ਖ਼ਬਰ ਬੁਖਲਾਹਟ 'ਚ ਆ ਕੇ 'ਆਪ' ਨੇ ਕੀਤੇ ਅਕਾਲੀ ਵਰਕਰਾਂ 'ਤੇ ਨਾਜਾਇਜ਼ ਪਰਚੇ- ਸੁਖਬੀਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।