24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਮੈਡੀਕਲ ਸਟੋਰ ਤੋਂ 25 ਹਜ਼ਾਰ ਰੁਪਏ ਦੀ ਨਕਦੀ ਚੋਰੀ

ਅਜੀਤ ਡੈਸਕ 19-11-2025
ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਦੇ ਅੰਮਿ੍ਤਸਰ ਰੋਡ 'ਤੇ ਸਥਿਤ ਪਾਸੀ ਮੈਡੀਕਲ ਸਟੋਰ ਤੋਂ ਰਾਤ ਸਮੇਂ ਅਣਪਛਾਤੇ ਵਿਅਕਤੀ ਨੇ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਦੇ ਗੱਲੇ ਵਿਚ ਪਏ 25 ਹਜ਼ਾਰ ਰੁਪਏ ਚੋਰੀ ਕਰ ਲਏ ਹਨ | ਥਾਣਾ ਸਿਟੀ ਤਰਨ ਤਾਰਨ ਵਿਖੇ ਅਮਿਤ ਕੁਮਾਰ ਪਾਸੀ ਪੁੱਤਰ ਮਹਿੰਦਰਪਾਲ ਵਾਸੀ ਗੁਰੂ ਨਾਨਕ ਐਵੀਨਿਊ ਅੰਮਿ੍ਤਸਰ ਰੋਡ ਤਰਨ ਤਾਰਨ ਨੇ ਸ਼ਿਕਾਇਤ ਕੀਤੀ ਕਿ ਉਸਦਾ ਅੰਮਿ੍ਤਸਰ ਰੋਡ ਤਰਨ ਤਾਰਨ ਰੋਡ 'ਤੇ ਪਾਸੀ ਮੈਡੀਕਲ ਨਾਮਕ ਸਟੋਰ ਹੈ ਅਤੇ ਐਤਵਾਰ ਹੋਣ ਕਰਕੇ 16 ਨਵੰਬਰ ਨੂੰ ਉਹ 12 ਵਜੇ ਮੈਡੀਕਲ ਸਟੋਰ ਬੰਦ ਕਰਕੇ ਘਰ ਚਲਾ ਗਿਆ ਅਤੇ ਜਦੋਂ ਅਗਲੀ ਸਵੇਰੇ ਮੈਡੀਕਲ ਸਟੋਰ 'ਤੇ ਗਿਆ ਤਾਂ ਦੇਖਿਆ ਕਿ ਸ਼ਟਰ ਟੁੱਟਾ ਪਿਆ ਸੀ | ਜਦੋਂ ਮੈਡੀਕਲ ਅੰਦਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਗਏ ਤਾਂ ਮੈਡੀਕਲ ਸਟੋਰ ਅੰਦਰੋਂ ਇਕ ਅਣਪਛਾਤਾ ਵਿਅਕਤੀ ਗੱਲੇ ਵਿਚ ਪਏ 25 ਹਜ਼ਾਰ ਰੁਪਏ ਚੋਰੀ ਕਰਕੇ ਲੈ ਗਿਆ | ਜਾਂਚ ਅਧਿਕਾਰੀ ਐੱਸ.ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੀ ਪੁਲਿਸ ਨੂੰ ਹਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਵੜਿੰਗ ਸੂਬਾ ਸਿੰਘ ਨੇ ਸ਼ਿਕਾਇਤ ਕੀਤੀ ਕਿ ਉਹ 16 ਨਵੰਬਰ ਨੂੰ ਪਰਿਵਾਰ ਸਮੇਤ ਰਿਸ਼ਤੇਦਾਰੀ ਵਿਚ ਗਿਆ ਹੋਇਆ ਸੀ ਜਦ ਉਨ੍ਹਾਂ ਘਰ ਆ ਕੇ ਦੇਖਿਆ ਤਾਂ ਘਰ ਦੇ ਦਰਵਾਜੇ ਦੇ ਤਾਲੇ ਟੁੱਟੇ ਹੋਏ ਸਨ ਅਤੇ ਘਰ ਅੰਦਰ ਪਈ ਅਲਮਾਰੀ ਵਿਚੋਂ 10 ਤੋਲੇ ਸੋਨਾ ਅਤੇ 1 ਲੱਖ ਰੁਪਏ ਗਾਇਬ ਸੀ, ਜਿਸ ਨੂੰ ਗੁਰਭੇਜ ਸਿੰਘ ਉਰਫ ਭੇਜਾ, ਜਸਬੀਰ ਸਿੰਘ ਉਰਫ ਸਾਬ, ਲਖਵੀਰ ਸਿੰਘ ਪੁੱਤਰਾਨ ਮੇਹਰ ਸਿੰਘ ਵਾਸੀਅਨ ਵੜਿੰਗ ਸੂਬਾ ਸਿੰਘ ਵਲੋਂ ਚੋਰੀ ਕੀਤਾ ਗਿਆ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਸਵਰਨ ਸਿੰਘ ਨੇ ਦੱਸਿਆ ਕਿ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਛੱਤਰ ਸਿੰਘ ਗਿੱਲ ਅਤੇ ਗੁਰਸੇਵਕ ਸਿੰਘ ਸ਼ੇਖ ਦੀ ਗਿ੍ਫ਼ਤਾਰੀ ਸਰਕਾਰ ਦੀ ਬੌਖਲਾਹਟ-ਗਰੇਵਾਲ, ਜਹਾਂਗੀਰ <br/> ਅਗਲੀ ਖ਼ਬਰ ਨਛੱਤਰ ਸਿੰਘ ਗਿੱਲ ਅਤੇ ਗੁਰਸੇਵਕ ਸਿੰਘ ਸ਼ੇਖ ਨੂੰ ਅਦਾਲਤ ਨੇ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।