ਖਡੂਰ ਸਾਹਿਬ, 18 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ. ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਸਕੱਤਰ ਸ਼੍ਰੋਮਣੀ ਅਕਾਲੀ ਦਲ ਦੀ ਗਿ੍ਫਤਾਰੀ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਦਲਬੀਰ ਸਿੰਘ ਜਹਾਂਗੀਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਦੋਵਾਂ ਸੀਨੀਅਰ ਲੀਡਰਾਂ ਦੀ ਗਿ੍ਫ਼ਤਾਰੀ ਵਿਧਾਨ ਸਭਾ ਹਲਕਾ ਤਰਨ ਤਾਰਨ ਦੀਆਂ ਹੋਈਆਂ ਚੋਣਾਂ ਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਤੋਂ ਪ੍ਰਭਾਵਿਤ ਹਨ, ਜਿਹੜੀ ਆਮ ਆਦਮੀ ਦੀ ਸਰਕਾਰ ਸੋਚਦੀ ਸੀ ਕਿ ਤਰਨ ਤਾਰਨ ਦੀ ਵਿਧਾਨ ਸਭਾ ਸੀਟ ਅਸੀਂ ਅਰਾਮ ਨਾਲ ਜਿੱਤ ਲਵਾਂਗੇ ਕਿਉਂ ਕਿ ਜਿਹੜਾ ਉਮੀਦਵਾਰ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਖੜਾ ਕੀਤਾ ਉਹ ਪਹਿਲਾਂ ਦੋ ਵਾਰੀ ਇਸ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਜਿੱਤ ਚੁੱਕਿਆ ਸੀ ਪਰ ਇਸ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੇ ਪਸੀਨੇ ਛੁਡਵਾਅ ਦਿੱਤੇ, ਆਮ ਆਦਮੀ ਪਾਰਟੀ ਨੇ ਪੁਲਿਸ ਬਲ ਦੇ ਜ਼ੋਰ ਨਾਲ ਇਹ ਸੀਟ ਜਿੱਤੀ | ਜਿੱਤਣ ਤੋਂ ਬਾਅਦ ਜਿਹੜੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਦਿਨ ਰਾਤ ਮਿਹਨਤ ਕਰਕੇ ਆਮ ਆਦਮੀ ਪਾਰਟੀ ਨੂੰ ਚੁਣੌਤੀ ਦਿੱਤੀ ਸੀ | ਸਰਕਾਰ ਨੇ ਉਨ੍ਹਾਂ 'ਤੇ ਝੂਠੇ ਮੁਕੱਦਮੇ ਦਰਜ ਕਰ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ | ਇਹ ਸਰਾਸਰ ਧੱਕਾ ਅਤੇ ਬੌਖਲਾਹਟ ਦਾ ਨਤੀਜਾ ਹੈ, ਸ਼੍ਰੋਮਣੀ ਅਕਾਲੀ ਦਲ ਇਸ ਦਾ ਵਿਰੋਧ ਕਰਦਾ ਹੈ |