ਤਰਨ ਤਾਰਨ, 18 ਨਵੰਬਰ (ਇਕਬਾਲ ਸਿੰਘ ਸੋਢੀ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਰਾਜਸੀ ਕਾਨਫਰੰਸ 28 ਨਵੰਬਰ ਨੂੰ ਇਤਿਹਾਸਕ ਪਿੰਡ ਰਟੌਲ ਵਿਖੇ ਕੀਤੀ ਜਾ ਰਹੀ ਰਾਜਨੀਤਕ ਕਾਨਫਰੰਸ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਚੱਲ ਰਹੀਆਂ ਹਨ | ਵੱਖ-ਵੱਖ ਪਿੰਡਾਂ ਵਿਚ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਭਾਰਤੀ ਇਨਕਲਾਬੀ ਮਾਰਸਵਾਦੀ ਪਾਰਟੀ ਦੇ ਜ਼ਿਲ੍ਹਾ ਵਿੱਤ ਸਕੱਤਰ ਬਲਦੇਵ ਸਿੰਘ ਪੰਡੋਰੀ, ਮੰਗਲ ਸਿੰਘ ਟਾਂਡਾ, ਨਰਿੰਦਰ ਸਿੰਘ ਰਟੌਲ ਨੇ ਸਾਂਝੇ ਤੌਰ 'ਤੇ ਗੱਲਬਾਤ ਦੌਰਾਨ ਕੀਤਾ | ਉਕਤ ਆਗੂਆਂ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ 350 ਵੇ ਸ਼ਹੀਦੀ ਸ਼ਤਾਬਦੀ ਵਰੇ੍ਹ ਨੂੰ ਸਮਰਪਿਤ ਕਾਨਫਰੰਸ ਵਿਚ ਗੁਰੂਆਂ ਦੇ ਪਦ ਚਿੰਨ੍ਹਾਂ 'ਤੇ ਚੱਲਣ ਲਈ, ਦੇਸ਼ ਅੰਦਰ ਕੱਟੜਵਾਦ ਦੇ ਖਿਲਾਫ਼ ਗੁਰੂਆਂ ਦੇ ਮਿਸ਼ਨ ਨੂੰ ਪੂਰਾ ਕਰਨ ਲਈ ਪ੍ਰਣ ਕੀਤਾ ਜਾਵੇਗਾ | ਇਸ ਸ਼ਹੀਦੀ ਸ਼ਤਾਬਦੀ ਮੌਕੇ 'ਤੇ ਕਾਨਫਰੰਸ ਨੂੰ ਆਰ.ਐੱਮ.ਪੀ.ਆਈ. ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤਾ ਪਾਸਲਾ, ਪਾਰਟੀ ਤੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਤੋਂ ਇਲਾਵਾ ਹੋਰ ਆਗੂ ਵੀ ਆਪਣੇ ਵਿਚਾਰ ਰੱਖਣਗੇ |