24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾਂ ਵਿਖੇ ਧੂਮਧਾਮ ਨਾਲ ਕਰਵਾਇਆ 15ਵਾਂ ਸਮਾਗਮ <br/>

ਅਜੀਤ ਡੈਸਕ 19-11-2025
ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾਂ ਵਿਖੇ ਪੰਦਰਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਸਕੂਲ ਕੈਂਪਸ ਵਿਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਅਰਦਾਸ ਅਤੇ ਹੁਕਮਨਾਮੇ ਨਾਲ ਕੀਤੀ ਗਈ | ਇਸ ਉਪਰੰਤ ਸਕੂਲ ਦੇ ਬੈਂਡ ਨੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਨੂੰ ਸਲਾਮੀ ਦਿੱਤੀ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ | ਸਕੂਲ ਦੇ ਨੰਨ੍ਹੇ-ਮੁੰਨ੍ਹੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਵੈੱਲਕਮ ਡਾਂਸ ਨਾਲ ਮਹਿਮਾਨਾਂ ਅਤੇ ਮਾਪਿਆ ਦਾ ਸਵਾਗਤ ਕੀਤਾ | ਸਮਾਗਮ ਵਿਚ ਨੰਨ੍ਹੇ-ਮੁ ੰਨ੍ਹੇ ਵਿਦਿਆਰਥੀਆਂ ਨੇ ਮਾਂ ਬੋਲੀ, ਸਿੱਖ ਇਤਿਹਾਸ ਅਤੇ ਸੱਭਿਆਚਾਰ ਨਾਲ ਸੰਬੰਧਿਤ ਪ੍ਰੋਗਰਾਮ ਪੇਸ਼ ਕੀਤੇ | ਇਸ ਤੋਂ ਇਲਾਵਾ ਬੱਚਿਆਂ ਵਲੋਂ ਪੰਜਾਬੀ ਸੱਭਿਆਚਾਰਕ ਨਾਚ, ਨੈਤਿਕ ਸਿੱਖਿਆਵਾਂ ਨਾਲ ਸੰਬੰਧਿਤ ਨਾਟਕ, ਦੇਸ਼ ਦੀ ਏਕਤਾ ਅਤੇ ਜੰਗਲ ਤੇ ਜੰਗਲੀ ਜਾਨਵਰਾਂ ਦੇ ਬਚਾਅ ਨੂੰ ਦਰਸਾਉਂਦੇ ਨਾਚ ਪੇਸ਼ ਕੀਤੇ | ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਰੁੱਖ ਬਚਾਓ, ਗ੍ਰਹਿਆਂ ਦੇ ਅਧਾਰਿਤ ਨਾਟਕ, ਰਾਜਸਥਾਨੀ ਡਾਂਸ, ਪੰਜਾਬ ਦੇ ਕਿਸਾਨਾਂ ਦੇ ਆਧੁਨਿਕ ਹਾਲਾਤਾਂ ਨੂੰ ਦਰਸਾਉਂਦੀ ਕੋਰਿਓਗ੍ਰਾਫੀ, ਸ਼ੋਸਲ ਮੀਡੀਆ ਦੀ ਦੁਰਵਰਤੋਂ ਨਾਲ ਸੰਬੰਧਿਤ ਪ੍ਰੋਗਰਾਮ ਪੇਸ਼ ਕੀਤੇ | ਮਿਡਲ ਵਿੰਗ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਸੰਬੰਧਿਤ ਸਿੱਧ ਗੋਸ਼ਟੀ, ਖੇਡਾਂ ਦੇ ਲਾਭਾਂ ਨਾਲ ਸੰਬੰਧਿਤ ਗੀਤ, ਮੋਬਾਈਲ ਦੀ ਦੁਰਵਰਤੋਂ ਸੰਬੰਧੀ ਮਾਇਮ, ਨੈਤਿਕ ਸਿੱਖਿਆਵਾਂ ਨਾਲ ਸੰਬੰਧਿਤ ਇੰਗਲਿਸ਼ ਅਤੇ ਪੰਜਾਬੀ ਨਾਟਕ, ਆਧੁਨਿਕ ਔਰਤਾਂ ਦੀ ਸਮਾਜ ਨੂੰ ਦੇਣ ਅਤੇ ਪੰਜਾਬੀ ਸੱਭਿਆਚਰਕ ਡਾਂਸ ਪੇਸ਼ ਕਰਕੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਦਾ ਭਰਪੂਰ ਮਨੋਰੰਜਨ ਕੀਤਾ | ਅਖੀਰ ਵਿਚ ਸਕੂਲ ਦੇ ਸੀਨੀਅਰ ਵਿਦਿਆਰਥੀਆਂ ਨੇ ਨਸ਼ਿਆਂ ਦੇ ਸਮੱਸਿਆ ਬਾਰੇ ਨਾਟਕ ਪੇਸ਼ ਕੀਤਾ, ਗਤਕੇ ਦੇ ਜੌਹਰ ਦਿਖਾਏ, ਪੰਜਾਬੀ ਸੱਭਿਆਚਾਰ ਦੀ ਪਹਿਚਾਣ ਗਿੱਧਾ, ਭੰਗੜਾ ਅਤੇ ਲੁੱਡੀ ਪੇਸ਼ ਕਰਕੇ ਸਮਾਗਮ ਨੂੰ ਚਾਰ ਚਿੰਨ੍ਹ ਲਗਾ ਦਿੱਤੇ | ਖੇਡਾਂ ਅਤੇ ਪੜ੍ਹਾਈ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੈਨਜਮੈਂਟ ਵਲੋਂ ਉਤਸ਼ਾਹਿਤ ਕਰਨ ਲਈ ਇਨਾਮ ਦਿੱਤੇ ਗਏ | ਸਕੂਲ ਪਿੰ੍ਰਸੀਪਲ ਵਰਿੰਦਰ ਸਿੰਘ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਸਾਰੀਆਂ ਸੰਸਥਾਵਾਂ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ | ਸਕੂਲ ਦੇ ਚੇਅਰਮੈਨ ਡਾ. ਆਰ.ਪੀ. ਸਿੰਘ ਅਤੇ ਡਾਇਰੈਕਟਰ ਡਾ. ਜਸਵਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਅਤੇ ਸਕੂਲ ਦਾ ਕੀਮਤੀ ਸਮਾਂ ਦੇਣ ਲਈ ਧੰਨਵਾਦ ਕੀਤਾ |

ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਫੂਕੀਆਂ ਕਾਪੀਆਂ <br/> ਅਗਲੀ ਖ਼ਬਰ 28 ਨਵੰਬਰ ਦੀ ਕਾਨਫ਼ਰੰਸ ਦੀਆਂ ਤਿਆਰੀਆਂ ਜ਼ੋਰਾਂ 'ਤੇ-ਪੰਡੋਰੀ, ਟਾਂਡਾ, ਰਟੌਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।