24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਫੂਕੀਆਂ ਕਾਪੀਆਂ <br/>

ਅਜੀਤ ਡੈਸਕ 19-11-2025
ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ.ਪੀ.ਐੱਫ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਵੱਖ-ਵੱਖ ਸਕੂਲਾਂ ਅਤੇ ਦਫ਼ਤਰਾਂ ਵਿਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਪ੍ਰਧਾਨ ਜਰਨੈਲ ਸਿੰਘ ਪੱਟੀ, ਕੁਲਵਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਗੋਹਲਵੜ ਦੀ ਅਗਵਾਈ ਹੇਠ ਫੂਕੀਆਂ ਗਈਆਂ | ਇਸ ਮੌਕੇ ਉਪਰੋਕਤ ਆਗੂਆਂ ਨੇ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕੀਤਾ ਸੀ ਅਤੇ ਕਿਹਾ ਸੀ ਕਿ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐੱਸ.ਓ.ਪੀ ਬਾਅਦ ਵਿਚ ਜਾਰੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਿਤਮਜਰੀਫੀ ਇਹ ਹੈ ਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐੱਸ.ਓ.ਪੀ ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ | ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜੋ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਉਣ ਜਾ ਰਹੀ ਹੈ, ਉਸ ਵਿਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰੇ ਅਤੇ ਐੱਨ.ਪੀ.ਐਸ ਦੇ ਖਾਤੇ ਬੰਦ ਕਰਕੇ ਜੀ.ਪੀ.ਐੱਫ ਦੇ ਖਾਤੇ ਤੁਰੰਤ ਖੋਲੇ੍ਹ | ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ 25 ਨਵੰਬਰ ਦੀ ਦਿੱਲੀ ਵਿਖੇ ਹੋਣ ਜਾ ਰਹੀ ਇਤਿਹਾਸਿਕ ਮਹਾਂਰੈਲੀ ਦੀ ਜੋਰ-ਸ਼ੋਰ ਨਾਲ ਤਿਆਰੀ ਕੀਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ਤੋਂ ਐੱਨ.ਪੀ.ਐੱਸ. ਕਰਮਚਾਰੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਜੰਗਸ਼ੇਰ ਸਿੰਘ ਬੋਪਾਰਾਏ, ਸੁਖਦੇਵ ਰਾਜ ਪੱਟੀ, ਗੁਰਭੇਜ ਸਿੰਘ, ਅਮਰਾਜ ਸਿੰਘ, ਤਜਿੰਦਰ ਸਿੰਘ ਢੋਟੀਆਂ, ਸਰਬਜੀਤ ਸਿੰਘ, ਮਨਪ੍ਰੀਤ ਸਿੰਘ, ਸੁਰਿੰਦਰਪਾਲ ਸਿੰਘ, ਜੋਗਾ ਸਿੰਘ, ਅਰਜਨ ਸਿੰਘ, ਪ੍ਰਤਾਪ ਸਿੰਘ, ਮਨਰਾਜ ਸਿੰਘ, ਚਮਕੌਰ ਸਿੰਘ, ਅੰਗਰੇਜ ਸਿੰਘ, ਨਵਜੋਤ ਸਿੰਘ, ਲੱਖਵਿੰਦਰ ਸਿੰਘ, ਅਮਰਜੀਤ ਸਿੰਘ, ਧਰਮਿੰਦਰ ਸਿੰਘ, ਗੁਰਬਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਖੂਹ ਤਰਨ ਤਾਰਨ ਵਲੋਂ ਪਲਾਟ ਭੇਟ <br/> ਅਗਲੀ ਖ਼ਬਰ ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾਂ ਵਿਖੇ ਧੂਮਧਾਮ ਨਾਲ ਕਰਵਾਇਆ 15ਵਾਂ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।