ਤਰਨ ਤਾਰਨ, 18 ਨਵੰਬਰ (ਪਰਮਜੀਤ ਜੋਸ਼ੀ)- ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਬੰਦ ਹਵਾਲਾਤੀ ਪਾਸੋਂ ਚੈਕਿੰਗ ਦੌਰਾਨ ਮੋਬਾਈਲ ਫੋਨ ਬਰਾਮਦ ਹੋਣ 'ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 4 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਕਰਨਬੀਰ ਸਿੰਘ ਪੁੱਤਰ ਸਾਰਜ ਸਿੰਘ ਵਾਸੀ ਵਲਟੋਹਾ ਪਾਸੋਂ ਇਕ ਕੀਪੈਡ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਇਆ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਹਵਾਲਾਤੀ ਕਰਨਬੀਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਇਸ ਪਾਸ ਜੇਲ੍ਹ ਵਿਚ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚਿਆ |