24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਵਲੋਂ ਇਨਾਮ ਵੰਡ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 19-11-2025
ਗੋਇੰਦਵਾਲ ਸਾਹਿਬ, 18 ਨਵੰਬਰ (ਸਕੱਤਰ ਸਿੰਘ ਅਟਵਾਲ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਵਲੋਂ 29 ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਨਾਲ ਮਨਾਇਆ | ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠਰਾ ਕਪੂਰਥਲਾ ਦੇ ਸਪੈਸ਼ਲ ਡਿਉਟੀ ਅਫਸਰ ਡਾ. ਦਲਜੀਤ ਸਿੰਘ ਖਹਿਰਾ ਨੇ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਹੋਈ | ਜਿਸ ਨਾਲ ਪੂਰੇ ਮੰਚ ਦਾ ਮਾਹੌਲ ਆਧਿਆਤਮਿਕ ਰੰਗ ਨਾਲ ਰੰਗਿਆ ਗਿਆ | ਇਸ ਸਾਲਾਨਾ ਸਮਾਰੋਹ ਦਾ ਥੀਮ 'ਜੀਵਨ ਦੇ ਬੰਧਨ' ਸੀ, ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਜੀਵਨ ਦੇ ਵੱਖ-ਵੱਖ ਰਿਸ਼ਤਿਆਂ ਅਤੇ ਬੰਧਨਾਂ ਦੀ ਮਹੱਤਤਾ ਨੂੰ ਉਭਾਰਨਾ ਸੀ | ਨੰਨੇ ਮੁੰਨੇ ਬੱਚਿਆਂ ਨੇ ਮਾਪਿਆਂ ਅਤੇ ਕੁਦਰਤ ਨਾਲ ਆਪਣੇ ਅਟੁੱਟ ਸੰਬੰਧ ਨੂੰ ਸੋਹਣੀਆਂ ਪੇਸ਼ਕਾਰੀਆਂ ਰਾਹੀਂ ਦਰਸਾਇਆ | ਹੋਰ ਵਿਦਿਆਰਥੀਆਂ ਨੇ ਡਾਂਸ ਰਾਹੀਂ ਬ੍ਰਹਮੰਡ, ਕੁਦਰਤ ਅਤੇ ਸੱਭਿਆਚਾਰ ਨਾਲ ਆਪਣੇ ਸੰਬੰਧ ਨੂੰ ਕਲਾਤਮਕ ਢੰਗ ਨਾਲ ਪੇਸ਼ ਕੀਤਾ | ਇਸੇ ਤਰ੍ਹਾਂ ਸੀਨੀਅਰ ਵਿਦਿਆਰਥੀਆਂ ਵਲੋਂ ਕਿਸਾਨੀ ਥੀਮ ਨਾਲ ਸੰਬੰਧਿਤ ਕੋਰਿਓਗ੍ਰਾਫੀ ਅਤੇ ਸੁਪਨਿਆਂ ਦਾ ਘਰ”ਨਾਂਅ ਦਾ ਨਾਟਕ ਪੇਸ਼ ਕੀਤਾ ਗਿਆ, ਜਿਸ ਰਾਹੀਂ ਇਹ ਸੁਨੇਹਾ ਦਿੱਤਾ ਗਿਆ ਕਿ ਧੀਆਂ ਨੂੰ ਸਿੱਖਿਆ ਪ੍ਰਦਾਨ ਕਰਕੇ ਇਨ੍ਹਾਂ ਸਮਰੱਥ ਬਣਾਓ ਕਿ ਉਹ ਆਪਣੇ ਸੁਪਨੇ ਆਪ ਸਾਕਾਰ ਕਰ ਸਕਣ | ਇਸ ਮੌਕੇ ਮੁੱਖ ਮਹਿਮਾਨ ਡਾ. ਦਲਜੀਤ ਸਿੰਘ ਖਹਿਰਾ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਦੇ ਜ਼ੋਸ਼, ਹੁਨਰ ਅਤੇ ਪ੍ਰਦਰਸ਼ਨ ਦੀ ਭਰਪੂਰ ਪ੍ਰਸ਼ੰਸਾ ਕੀਤੀ | ਉਨ੍ਹਾਂ ਨੇ ਕਿਹਾ ਕਿ ਗੁਰੂ ਅਮਰਦਾਸ ਸਕੂਲ ਦੇ ਵਿਦਿਆਰਥੀ ਹਮੇਸ਼ਾ ਹੀ ਹਰ ਮੁਕਾਬਲੇ ਵਿਚ ਆਪਣੀ ਕਾਬਲੀਅਤ ਸਾਬਤ ਕਰਦੇ ਆ ਰਹੇ ਹਨ, ਜੋ ਅਧਿਆਪਕਾਂ ਦੀ ਮਿਹਨਤ ਅਤੇ ਸੰਸਥਾ ਦੇ ਦਿ੍ੜ ਨਿਸ਼ਚੇ ਦਾ ਨਤੀਜਾ ਹੈ | ਸਮਾਰੋਹ ਦੌਰਾਨ ਡਾ. ਖਹਿਰਾ ਵਲੋਂ ਵੱਖ-ਵੱਖ ਮੁਕਾਬਲਿਆਂ, ਖੇਡਾਂ ਅਤੇ ਅਕਾਦਮਿਕ ਖੇਤਰਾਂ ਵਿਚ ਅੱਵਲ ਆਏ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਰਵਿੰਦਰ ਕੌਰ ਮਦਾਨ ਨੇ ਸਾਲਾਨਾ ਰਿਪੋਰਟ ਪੇਸ਼ ਕੀਤੀ, ਜਿਸ ਵਿਚ ਵਿਦਿਆਰਥੀਆਂ ਦੀਆਂ ਸਾਲ ਭਰ ਦੀਆਂ ਪ੍ਰਾਪਤੀਆਂ ਦਾ ਵਿਸਥਾਰ ਨਾਲ ਜ਼ਿਕਰ ਕੀਤਾ ਗਿਆ | ਸਮਾਰੋਹ ਦੇ ਅੰਤ ਵਿਚ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਗਿੱਧੇ ਅਤੇ ਭੰਗੜੇ ਨੇ ਦਰਸ਼ਕਾਂ ਨੂੰ ਮੋਹ ਲਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ, ਸਕੂਲ ਮੁਖੀ ਬਲਜੀਤ ਕੌਰ ਰੰਧਾਵਾ, ਡਾਇਰੈਕਟਰ ਜਤਿੰਦਰ ਪਾਲ ਸਿੰਘ ਰੰਧਾਵਾ, ਪਿ੍ੰਸੀਪਲ ਮਨੀਸ਼ਾ ਸੂਦ, ਪਿ੍ੰਸੀਪਲ ਸ਼ਾਖਸ਼ੀ ਚੋਪੜਾ, ਪਿ੍ੰਸੀਪਲ ਰਜਿੰਦਰ ਕੌਰ ਅਤੇ ਵਿਦਿਆਰਥੀਆਂ ਦੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਵਿਜ਼ਡਮ ਸਕੂਲ ਆਫ਼ ਅਕਾਦਮਿਕ ਐਂਡ ਸਪੋਰਟਸ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ <br/> ਅਗਲੀ ਖ਼ਬਰ ਹਵਾਲਾਤੀ ਪਾਸੋਂ ਮੋਬਾਈਲ ਫੋੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।