24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟਬੁੱਢਾ ਨੇ ਕੈਬਨਿਟ ਮੰਤਰੀ ਭੁੱਲਰ ਨੂੰ ਦਿੱਤਾ ਮੰਗ-ਪੱਤਰ <br/>

ਅਜੀਤ ਡੈਸਕ 19-11-2025
ਪੱਟੀ, 18 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦਾ ਇਕ ਵਫ਼ਦ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੂੰ ਮਿਲਿਆ | ਇਸ ਮੌਕੇ ਮੰਤਰੀ ਭੁੱਲਰ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਗਈ ਕਿ ਸੂਬੇ ਭਰ ਦੇ ਡੀਲਰਾਂ ਵਲੋਂ ਡੀ.ਏ.ਪੀ. ਤੇ ਹੁਣ ਯੂਰੀਆ ਖਾਦ ਨਾਲ ਬੇਲੋੜੀਆਂ ਦਵਾਈਆਂ ਦੇ ਕੇ ਕੀਤੀ ਜਾ ਰਹੀ ਕਿਸਾਨਾਂ ਦੀ ਅੰਨੀ ਲੁੱਟ ਨੂੰ ਰੋਕਿਆ ਜਾਵੇ | ਉਨ੍ਹਾਂ ਕਿਹਾ ਕਿ ਪੂਰੇ ਜ਼ਿਲ੍ਹੇ ਅੰਦਰ ਖੇਤੀਬਾੜੀ ਨਾਲ ਸੰਬੰਧਿਤ ਯੂਰੀਆ ਖਾਦ ਤੇ ਦਵਾਈਆਂ ਦੇ ਡੀਲਰਾਂ ਵਲੋਂ ਕਿਸਾਨਾਂ ਨੂੰ ਜਬਰੀ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ | ਜਦਕਿ ਪਹਿਲਾਂ ਹੀ ਸੂਬੇ ਅੰਦਰ ਹੜ੍ਹਾਂ ਦੀ ਵੱਡੀ ਮਾਰ ਪਈ ਅਤੇ ਦੂਸਰਾ ਕਿਸਾਨਾਂ ਦਾ ਝੋਨੇ ਦੀ ਫ਼ਸਲ ਦਾ ਝਾੜ ਘੱਟਣ ਕਾਰਨ ਕਿਸਾਨ ਵੱਡੀ ਮਾਰ ਹੇਠ ਆ ਕੇ ਕਰਜਾਈ ਹੋਏ ਹਨ, ਪਰ ਦੂਸਰੇ ਪਾਸੇ ਪੰਜਾਬ ਅੰਦਰ ਡੀਲਰਾਂ ਵਲੋਂ ਕਿਸਾਨਾਂ ਦੀਆਂ ਮਜ਼ਬੂਰੀਆਂ ਦਾ ਨਾਜਾਇਜ਼ ਫਾਇਦਾ ਚੁੱਕ ਕੇ ਕਿਸਾਨਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਖੇਤੀਬਾੜੀ ਨਾਲ ਸੰਬੰਧਿਤ ਖਾਦ ਅਤੇ ਦਵਾਈਆਂ ਵੇਚਣ ਵਾਲੇ ਡੀਲਰਾਂ ਵਲੋਂ ਯੂਰੀਆ ਦੇ ਨਾਲ ਬੇਲੋੜੀਆਂ ਦਵਾਈਆਂ ਦੇ ਕੇ ਨਾਜਾਇਜ਼ ਵਸੂਲੀ ਕਰਨ ਖਿਲਾਫ਼ ਸਖ਼ਤ ਨਕੇਲ ਪਾ ਕੇ ਹਦਾਇਤ ਕੀਤੀ ਜਾਵੇ ਕਿ ਕਿਸਾਨਾਂ ਦੀ ਆਰਥਿਕ ਲੁੱਟ ਨਾ ਕੀਤੀ ਜਾਵੇ | ਜੇਕਰ ਫਿਰ ਵੀ ਸੂਬੇ ਭਰ ਦੇ ਡੀਲਰ ਅਜਿਹੀਆਂ ਹਰਕਤਾਂ ਤੋਂ ਬਾਜ ਨਾ ਆਏ ਤਾਂ ਆਉਣ ਵਾਲੇ ਸਮੇ ਦੌਰਾਨ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਮੀਟਿੰਗ ਕਰਕੇ ਡੀਲਰਾਂ ਦੇ ਖਿਲਾਫ਼ ਵੱਡੇ ਸੰਘਰਸ਼ ਵਿੱਢਣ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ | ਇਸ ਮੌਕੇ ਸਹਿਬ ਸਿੰਘ ਸੂਬਾ ਵਿੱਤ ਸਕੱਤਰ, ਸਤਨਾਮ ਸਿੰਘ ਸੋਨੂੰ ਜ਼ੋਨ ਮੁੱਖ ਬਲਾਰਾ, ਗੁਰਬੀਰ ਸਿੰਘ ਜ਼ੋਨ ਪ੍ਰਧਾਨ, ਕਸ਼ਮੀਰ ਸਿੰਘ ਸੂਬਾ ਆਗੂ, ਅਜੀਤ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ, ਲਵਪ੍ਰੀਤ ਸਿੰਘ, ਜੋਤਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਕੌਂਸਲਰ ਸਰਬਜੀਤ ਸਿੰਘ ਸੋਨਾਲੀਕਾ ਵਲੋਂ ਸਨਮਾਨ <br/> ਅਗਲੀ ਖ਼ਬਰ ਸਰਕਾਰ ਭਵਿੱਖ-ਕੇਂਦਰਿਤ ਉਦਯੋਗਿਕ ਮਾਹੌਲ ਬਣਾਉਣ ਲਈ ਵਚਨਬੱਧ- ਸੰਜੀਵ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।