24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਵਿਧਾਇਕ ਹਰਮੀਤ ਸਿੰਘ ਸੰਧੂ ਦਾ ਕੌਂਸਲਰ ਸਰਬਜੀਤ ਸਿੰਘ ਸੋਨਾਲੀਕਾ ਵਲੋਂ ਸਨਮਾਨ <br/>

ਅਜੀਤ ਡੈਸਕ 19-11-2025
ਤਰਨ ਤਾਰਨ, 18 ਨਵੰਬਰ (ਪਰਮਜੀਤ ਜੋਸ਼ੀ)-ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਵਿਧਾਇਕ ਬਣ ਗਏ ਹਨ, ਜਿਨ੍ਹਾਂ ਦਾ ਕੌਂਸਲਰ ਸਰਬਜੀਤ ਸਿੰਘ ਸੋਨਾਲੀਕਾ ਵਲੋਂ ਗੁਲਦਸਤਾ ਭੇਟ ਕਰਕੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨਾਲ ਖੁਸ਼ੀ ਸਾਂਝੀ ਕੀਤੀ ਗਈ | ਇਸ ਮੌਕੇ ਕੌਂਸਲਰ ਸਰਬਜੀਤ ਸਿੰਘ ਸੋਨਾਲੀਕਾ ਵਲੋਂ ਵਿਧਾਇਕ ਹਰਮੀਤ ਸਿੰਘ ਸੰਧੂ ਨਾਲ ਸ਼ਹਿਰ ਦੇ ਅਹਿਮ ਮੁੱਦਿਆਂ ਅਤੇ ਵਿਕਾਸ ਕਾਰਜਾਂ ਸੰਬੰਧੀ ਉਨ੍ਹਾਂ ਨਾਲ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਨੇੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਹਿਲਾਂ ਹੀ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਪ੍ਰੰਤੂ ਹੁਣ ਤਰਨ ਤਾਰਨ ਹਲਕੇ ਦੀ ਕਮਾਂਡ ਲੋਕਾਂ ਵਲੋਂ ਉਨ੍ਹਾਂ ਦੇ ਹੱਥ ਦਿੱਤੀ ਗਈ ਹੈ ਅਤੇ ਉਹ ਅਧੂਰੇ ਰਹਿੰਦੇ ਵਿਕਾਸ ਕਾਰਜਾਂ ਨੂੰ ਸ਼ਹਿਰ ਅਤੇ ਪਿੰਡਾਂ ਵਿਚ ਪਹਿਲ ਦੇ ਅਧਾਰ 'ਤੇ ਕਰਵਾਉਣਗੇ ਅਤੇ ਲੋਕ ਸਹੂਲਤਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣਗੇ |

ਪਿਛਲੀ ਖ਼ਬਰ ਛਾਪੇਮਾਰੀ ਦੌਰਾਨ ਘਰ 'ਚੋਂ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਅਗਲੀ ਖ਼ਬਰ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟਬੁੱਢਾ ਨੇ ਕੈਬਨਿਟ ਮੰਤਰੀ ਭੁੱਲਰ ਨੂੰ ਦਿੱਤਾ ਮੰਗ-ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।