ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਤਰਨ ਤਾਰਨ ਵਿਚ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕੱਢਿਆ ਜਾ ਰਿਹਾ ਵਿਸ਼ੇਸ਼ ਨਗਰ ਕੀਰਤਨ 21 ਨਵੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚੇਗਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਨਵੰਬਰ ਨੂੰ ਸਵੇਰੇ ਨਗਰ ਕੀਰਤਨ ਅੰਮਿ੍ਤਸਰ ਸ਼ਹਿਰ ਦੇ ਖ਼ਜ਼ਾਨਾ ਗੇਟ ਤੋਂ ਚੱਲ ਕੇ ਵਾਇਆ ਝਬਾਲ ਰੋਡ ਰਾਹੀਂ ਸਵੇਰੇ 9:00 ਵਜੇ ਦੇ ਕਰੀਬ ਜ਼ਿਲ੍ਹਾ ਤਰਨ ਤਾਰਨ ਵਿਚ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪਹੁੰਚੇਗਾ | ਉਸ ਤੋਂ ਬਾਅਦ ਨਗਰ ਕੀਰਤਨ ਝਬਾਲ ਚੌਂਕ, ਨੂਰਦੀ, ਤਰਨ ਤਾਰਨ-ਅੰਮਿ੍ਤਸਰ ਬਾਈਪਾਸ ਚੌਂਕ ਤਰਨ ਤਾਰਨ-ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਟੀ-ਪੁਆਇੰਟ ਨੇੜੇ ਮਾਝਾ ਕਾਲਜ, ਗੋਇੰਦਵਾਲ ਬਾਈਪਾਸ ਤਰਨ ਤਾਰਨ, ਵੇਈਾਪੂਈਾ ਮੋੜ, ਖਡੂਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਤੋਂ ਹੁੰਦਾ ਹੋਇਆ, ਜ਼ਿਲ੍ਹਾ ਕਪੂਰਥਲਾ ਵਿਚ ਦਾਖ਼ਲ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਸੰਗਤਾਂ ਵਲੋਂ ਪੂਰੇ ਜ਼ਿਲ੍ਹੇ ਵਿਚ ਵੱਖ-ਵੱਖ ਥਾਈਾ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਤਰਨ ਤਾਰਨ ਵਿਚ ਚਾਰ ਸਥਾਨਾਂ ਉੱਪਰ ਵਿਸ਼ੇਸ਼ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਇਹ ਕੀਰਤਨ ਸਮਾਗਮ ਉਨ੍ਹਾਂ ਸਥਾਨਾਂ ਉੱਪਰ ਹੋਣਗੇ, ਜਿੱਥੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨ ਪਏ ਹਨ | ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਸ਼ਾਮ 7 ਵਜੇ ਤੋਂ 9 ਵਜੇ ਤੱਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਕੀਰਤਨ ਸਮਾਗਮ ਹੋਵੇਗਾ | ਇਸੇ ਹੀ ਦਿਨ 22 ਨਵੰਬਰ ਨੂੰ ਸ਼ਾਮ 7:00 ਵਜੇ ਤੋਂ 9:00 ਵਜੇ ਤੱਕ ਗੁਰਦੁਆਰਾ ਸ੍ਰੀ ਤਪਿਆਣਾ ਸਾਹਿਬ ਵਿਖੇ ਕੀਰਤਨ ਸਮਾਗਮ ਹੋਵੇਗਾ | ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਸ਼ਾਮ 7 ਵਜੇ ਤੋਂ 9 ਵਜੇ ਤੱਕ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਅਤੇ 24 ਨਵੰਬਰ ਨੂੰ ਸਵੇਰੇ 8 ਵਜੇ ਤੋਂ 10 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਖੇਮਕਰਨ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਹੋਵੇਗਾ | ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ ਹੈ |