ਤਰਨ ਤਾਰਨ, 18 ਨਵੰਬਰ (ਪਰਮਜੀਤ ਜੋਸ਼ੀ)-ਪੰਜਾਬ ਦੇ ਮਸਲੇ ਚਾਹੇ ਉਹ ਪਾਣੀਆਂ ਦੇ ਹੋਣ, ਭਾਖੜਾ ਮੈਨਜਮੈਂਟ ਦਾ ਹੋਵੇ, ਕਿਸਾਨੀ ਕਿੱਤੇ ਨਾਲ ਸੰਬੰਧਿਤ ਕਾਨੂੰਨ ਹੋਣ ਅਤੇ ਹੁਣ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਉਪਰ ਆਪਣਾ ਹੱਕ ਜਿਤਾਉਣਾ ਪੰਜਾਬ ਨਾਲ ਪੱਖਪਾਤੀ ਫੈਸਲੇ ਹਨ, ਜਿਸ ਨੂੰ ਪੰਜਾਬ ਦੇ ਲੋਕ ਕਦੇ ਸਹਿਣ ਨਹੀਂ ਕਰਨਗੇ ਅਤੇ ਇਨ੍ਹਾਂ ਫੈਸਲਿਆਂ ਖ਼ਿਲਾਫ ਇਕਜੁੱਟ ਹੋ ਕੇ ਇਸ ਦਾ ਸਖ਼ਤ ਵਿਰੋਧ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਮਨਿੰਦਰਪਾਲ ਸਿੰਘ ਪਲਾਸੌਰ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਵੀ ਕੇਂਦਰ ਵਿਚ ਭਾਜਪਾ ਦੀ ਸਰਕਾਰ ਬਣੀ ਹੈ, ਉਦੋਂ ਹੀ ਪੰਜਾਬ ਵਿਰੋਧੀ ਫੈਸਲੇ ਲਏ ਜਾ ਰਹੇ ਹਨ, ਜਿਸ ਕਾਰਨ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਉਪਰ ਆਪਣਾ ਕਬਜ਼ਾ ਕਰਨ ਲਈ ਜੋ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਪੰਜਾਬ ਦੇ ਹੱਕਾਂ ਉਪਰ ਸ਼ਰੇਆਮ ਡਾਕਾ ਹੈ, ਉਹ ਬਹੁਤ ਹੀ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਪੰਜਾਬ ਵਿਰੋਧੀ ਕੇਂਦਰ ਦੀ ਭਾਜਪਾ ਵਲੋਂ ਲਏ ਜਾ ਰਹੇ ਫੈਸਲਿਆਂ ਦਾ ਡਟ ਕੇ ਵਿਰੋਧੀ ਕਰੇਗੀ |