ਪੱਟੀ, 18 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਇਕਾਈ ਪੱਟੀ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਵੱਖ-ਵੱਖ ਸਕੂਲਾਂ ਅਤੇ ਦਫ਼ਤਰਾਂ ਵਿਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਜਰਨੈਲ ਸਿੰਘ, ਸੁਖਦੀਪ ਸਿੰਘ, ਸੁਖਦੇਵ ਸਿੰਘ, ਸਰਬਜੀਤ ਸਿੰਘ, ਜੋਗਾ ਸਿੰਘ, ਸੰਸਥਾ ਪ੍ਰਧਾਨ ਹਰਪਾਲ ਸਿੰਘ ਦੀ ਅਗਵਾਈ ਹੇਠ ਆਈ.ਟੀ.ਆਈ. ਪੱਟੀ ਵਿਖੇ ਫੂਕੀਆਂ ਗਈਆਂ | ਇਸ ਮੌਕੇ ਉਪਰੋਕਤ ਆਗੂਆਂ ਨੇ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕੀਤਾ ਸੀ ਅਤੇ ਕਿਹਾ ਸੀ ਕਿ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐਸ.ਓ.ਪੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਿਤਮਜਰੀਫੀ ਇਹ ਹੈ ਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐਸ.ਓ.ਪੀ. ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ | ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜੋ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਉਣ ਜਾ ਰਹੀ ਹੈ, ਉਸ ਵਿਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰੇ ਅਤੇ ਐਨ.ਪੀ.ਐਸ. ਦੇ ਖਾਤੇ ਬੰਦ ਕਰਕੇ ਜੀ.ਪੀ.ਐਫ. ਦੇ ਖਾਤੇ ਤੁਰੰਤ ਖੋਲ੍ਹੇ | ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ 25 ਨਵੰਬਰ ਦੀ ਦਿੱਲੀ ਵਿਖੇ ਹੋਣ ਜਾ ਰਹੀ ਇਤਿਹਾਸਕ ਮਹਾਂਰੈਲੀ ਦੀ ਜੋਰ-ਸ਼ੋਰ ਨਾਲ ਤਿਆਰੀ ਕੀਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ਤੋਂ ਐਨ.ਪੀ.ਐਸ. ਕਰਮਚਾਰੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਵਿਜੇ ਕੁਮਾਰ, ਜਗਦੀਪ ਸਿੰਘ, ਰਣਜੀਤ ਸਿੰਘ, ਸੁਖਦੇਵ ਸਿੰਘ, ਰਘਬੀਰ ਸਿੰਘ, ਜਾਤਿੰਦਰ ਕੁਮਾਰ, ਹਰਕੰਵਲਜੀਤ ਸਿੰਘ, ਲਵਪ੍ਰੀਤ ਸਿੰਘ, ਭਗਵਾਨ ਸਿੰਘ, ਕੁਲਵੰਤ ਸਿੰਘ, ਸੇਵਕ ਸਿੰਘ, ਹੁਸਨਪ੍ਰੀਤ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਭੁੱਲਰ, ਜਗਦੀਪ ਸਿੰਘ, ਕਾਰਜ ਸਿੰਘ, ਬਗੀਚਾ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ |