24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਅਸ਼ੀਰਵਾਦ ਸਕੀਮ ਲਈ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕੀਤੀ <br/>

ਅਜੀਤ ਡੈਸਕ 19-11-2025
ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ | ਇਸ ਮਹੱਤਵਪੂਰਨ ਫ਼ੈਸਲੇ ਨਾਲ ਹੁਣ ਯੋਗ ਪਰਿਵਾਰ ਆਸਾਨੀ ਨਾਲ ਦਸਤਾਵੇਜ਼ੀ ਕਾਰਵਾਈ ਪੂਰੀ ਕਰਕੇ ਸਕੀਮ ਦਾ ਲਾਭ ਲੈ ਸਕਣਗੇ, ਜਿਸ ਨਾਲ ਕੋਈ ਵੀ ਪਰਿਵਾਰ ਸਹਾਇਤਾ ਤੋਂ ਵਾਂਝਾ ਨਹੀਂ ਰਹੇਗਾ | ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਸੂਬਾ ਸਰਕਾਰ ਦੇ ਇਸ ਫੈਸਲੇ ਨੂੰ ਲੋਕ-ਹਿਤੈਸ਼ੀ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਨਵੀਂ ਤਕਨੀਕ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਅਤੇ ਤਿਆਰੀਆਂ ਦੌਰਾਨ ਕਈ ਵਾਰ ਪਰਿਵਾਰਾਂ ਕੋਲ ਸਮਾਂ ਘੱਟ ਰਹਿ ਜਾਂਦਾ ਹੈ, ਜਿਸ ਕਾਰਨ ਉਹ ਪਹਿਲਾਂ 30 ਦਿਨ ਦੀ ਸੀਮਾ ਵਿਚ ਅਪਲਾਈ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ | ਹੁਣ ਨਵੀਂ ਸਮਾਂ-ਸੀਮਾ 60 ਦਿਨ ਹੋਣ ਨਾਲ ਇਹ ਮੁਸ਼ਕਿਲ ਪੂਰੀ ਤਰ੍ਹਾਂ ਦੂਰ ਹੋ ਜਾਵੇਗੀ ਅਤੇ ਵੱਧ ਤੋਂ ਵੱਧ ਯੋਗ ਪਰਿਵਾਰ ਸਕੀਮ ਦਾ ਲਾਭ ਲੈ ਸਕਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨਾਗਰਿਕਾਂ ਲਈ ਵਧੀਆ ਸਹੂਲਤਾਂ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ | ਅਸ਼ੀਰਵਾਦ ਸਕੀਮ ਦੀ ਸਮਾਂ-ਸੀਮਾ ਵਧਾਉਣਾ ਵੀ ਇਸੇ ਜਨ-ਕੇਂਦਿ੍ਤ ਯਤਨ ਦਾ ਹਿੱਸਾ ਹੈ | ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਦਾ ਮੁੱਖ ਉਦੇਸ਼ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਆਰਥਿਕ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤ ਕਰਨਾ ਹੈ | ਸਮਾਂ-ਸੀਮਾ ਵਿਚ ਇਹ ਵਾਧਾ ਉਨ੍ਹਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ, ਜੋ ਦਸਤਾਵੇਜ਼ੀ ਕਾਰਵਾਈ ਜਾਂ ਵਿਆਹ ਦੀਆਂ ਰਸਮਾਂ ਕਾਰਨ ਲਾਭ ਤੋਂ ਵਾਂਝੇ ਰਹਿ ਜਾਂਦੇ ਸਨ | ਇਹ ਫੈਸਲਾ ਸਾਡੀਆਂ ਧੀਆਂ-ਭੈਣਾਂ ਦੀ ਇੱਜ਼ਤ, ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਤੀ ਪੰਜਾਬ ਸਰਕਾਰ ਦੀ ਅਟੱਲ ਵਚਨਬੱਧਤਾ ਦਾ ਸਪਸ਼ਟ ਪ੍ਰਗਟਾਵਾ ਹੈ |

ਪਿਛਲੀ ਖ਼ਬਰ ਨਾਜਾਇਜ਼ ਪਰਚਿਆਂ ਨਾਲ ਵਰਕਰਾਂ ਦੇ ਹੌਸਲੇ ਡਿਗਣ ਵਾਲੇ ਨਹੀਂ-ਲਾਲਪੁਰਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਜ਼ਿਮਨੀ ਚੋਣ ਦੌਰਾਨ ਗੁਰੂ ਕੀ ਗੋਲਕ ਬਾਰੇ ਕੀਤੀ ਬਿਆਨਬਾਜ਼ੀ ਦਾ ਲਿਆ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।