24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਨਾਜਾਇਜ਼ ਪਰਚਿਆਂ ਨਾਲ ਵਰਕਰਾਂ ਦੇ ਹੌਸਲੇ ਡਿਗਣ ਵਾਲੇ ਨਹੀਂ-ਲਾਲਪੁਰਾ

ਅਜੀਤ ਡੈਸਕ 19-11-2025
ਝਬਾਲ, 18 ਨਵੰਬਰ (ਸਰਬਜੀਤ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ 'ਚ ਅਕਾਲੀ ਦਲ ਨੂੰ ਮਿਲੀ ਸਫ਼ਲਤਾ ਕਾਰਨ ਬੁਖਲਾਹਟ ਵਿਚ ਆਈ ਸੂਬੇ ਦੀ 'ਆਪ' ਸਰਕਾਰ ਵਲੋਂ ਅਕਾਲੀ ਵਰਕਰਾਂ 'ਤੇ ਕੀਤੇ ਜਾ ਰਹੇ ਨਾਜਾਇਜ਼ ਪਰਚਿਆਂ ਨਾਲ ਅਕਾਲੀ ਵਰਕਰਾਂ ਦੇ ਹੌਸਲੇ ਡਿਗਣ ਵਾਲੇ ਨਹੀਂ ਹਨ | ਇਹ ਵਿਚਾਰ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਲਾਲਪੁਰਾ ਨੇ ਗੱਲਬਾਤ ਦੌਰਾਨ ਪ੍ਰਗਟ ਕਰਦਿਆਂ ਆਖਿਆ ਕਿ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਸ਼ਿਕਾਰ ਹੋ ਰਹੇ ਅਕਾਲੀ ਵਰਕਰਾਂ ਦੀ ਬਾਂਹ ਫੜਨ ਅਤੇ ਹਲਕੇ ਵਿਚ ਹੋਰ ਵਰਕਰਾਂ ਦੀ ਹੌਸਲਾ ਅਫਜਾਈ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀਂ ਹਲਕੇ ਵਿਚ ਪਹੁੰਚ ਕੇ ਵਰਕਰਾਂ ਦੀ ਜੋ ਸਾਰ ਲਈ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ, ਜਿਸ ਨਾਲ ਸੁਖਬੀਰ ਸਿੰਘ ਬਾਦਲ ਨੇ ਦੱਸ ਦਿੱਤਾ ਹੈ ਕਿ ਅਕਾਲੀ ਦਲ ਹਮੇਸ਼ਾਂ ਹੀ ਆਪਣੇ ਵਰਕਰਾਂ ਦੇ ਨਾਲ ਰਿਹਾ ਹੈ ਅਤੇ ਹੁਣ ਵੀ ਵਰਕਰਾਂ ਦੇ ਨਾਲ ਖੜਾ ਹੈ | ਲਾਲਪੁਰਾ ਨੇ ਆਖਿਆ ਕਿ ਜ਼ਿਮਨੀ ਚੋਣ ਦੌਰਾਨ ਸਾਬਿਤ ਹੋ ਗਿਆ ਹੈ ਕਿ ਪੰਜਾਬ ਵਿਚ ਹੁਣ 'ਆਪ' ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ 2027 ਵਿਚ ਇਸ ਦਾ ਪੰਜਾਬ ਵਿਚੋਂ ਬੋਰੀਆ ਬਿਸਤਰਾ ਗੋਲ ਹੋਣਾ ਪੂਰੀ ਤਰ੍ਹਾਂ ਤੈਅ ਹੋ ਚੁੱਕਾ ਹੈ, ਕਿਉਂਕਿ ਸੂਬਾ ਸਰਕਾਰ ਨੇ ਲੋਕਾਂ ਦੀਆਂ ਸਹੂਲਤਾਂ ਬੰਦ ਕਰਕੇ ਲੋਕਾਂ ਨਾਲ ਪੂਰੀ ਤਰ੍ਹਾਂ ਵਿਸ਼ਵਾਸ ਘਾਤ ਕੀਤਾ ਹੈ, ਜਿਸ ਕਰਕੇ ਸੂਬੇ ਦੇ ਲੋਕ ਸਰਕਾਰ ਤੋਂ ਤੰਗ ਆ ਚੁੱਕੇ ਹਨ |
ਪਿਛਲੀ ਖ਼ਬਰ ਨਗਰ ਕੀਰਤਨ ਦਾ ਪਟਿਆਲਾ 'ਚ ਦਾਖ਼ਲ ਹੋਣ 'ਤੇ ਸਵਾਗਤ <br/> ਅਗਲੀ ਖ਼ਬਰ ਅਸ਼ੀਰਵਾਦ ਸਕੀਮ ਲਈ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।