16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੈਨਸ਼ਨਰਜ਼ ਦਿਵਸ ਮੌਕੇ ਉਮਰ ਦਰਾਜ਼ ਪੈਨਸ਼ਨਰਾਂ ਨੂੰ ਸਨਮਾਨਿਤ ਕਰਾਂਗੇ- ਫ਼ਤਿਹ ਚੱਕ, ਸ਼ਰਮਾ, ਲਾਲਪੁਰ

ਅਜੀਤ ਡੈਸਕ 20-11-2025
ਤਰਨ ਤਾਰਨ, 19 ਨਵੰਬਰ (ਇਕਬਾਲ ਸਿੰਘ ਸੋਢੀ)- ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜਨਜ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੀ ਕਾਰਜਕਾਰਨੀ ਦੀ ਮੀਟਿੰਗ ਅਜੀਤ ਸਿੰਘ ਫ਼ਤਿਹ ਚੱਕ ਦੀ ਪ੍ਰਧਾਨਗੀ ਹੇਠ ਹੋਈ | ਜਨਰਲ ਸਕੱਤਰ ਮਨਜੀਤ ਸਿੰਘ ਨੇ ਮੀਟਿੰਗ ਲਈ ਆਏ ਪੈਨਸ਼ਨਰਜ਼ ਨੂੰ ਜੀ ਆਇਆਂ ਆਖਿਆ ਅਤੇ ਮੀਟਿੰਗ ਦਾ ਏਜੰਡਾ ਦੱਸਿਆ | ਜ਼ਿਲ੍ਹਾ ਖਜਾਨਾ ਦਫ਼ਤਰ ਦੇ ਸੀਨੀਅਰ ਅਸਿਸਟੈਂਟ ਸੰਜੇ ਧਵਨ ਅਤੇ ਸਾਹਿਲ ਕੁਮਾਰ ਨੇ ਪੈਨਸ਼ਨਰਾਂ ਨੂੰ ਈ.ਕੇ.ਵਾਈ.ਸੀ ਕਰਵਾਉਣ ਸਬੰਧੀ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਤਹਿਸੀਲ ਪ੍ਰਧਾਨ ਧਰਮ ਸਿੰਘ ਖਡੂਰ ਸਾਹਿਬ, ਸੁਰਿੰਦਰ ਸਿੰਘ ਤਰਨ ਤਾਰਨ ਅਤੇ ਜੋਧ ਬੀਰ ਸ਼ਰਮਾ ਨੇ ਸਾਲਾਨਾ ਪੈਨਸ਼ਨਰਜ਼ ਦਿਵਸ ਮਨਾਉਣ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ | ਪ੍ਰਧਾਨ ਫ਼ਤਹਿਚੱਕ ਨੇ ਤਹਿਸੀਲ ਪ੍ਰਧਾਨਾਂ ਨਾਲ ਮਸ਼ਵਰੇ ਉਪਰੰਤ 17 ਦਸੰਬਰ ਨੂੰ ਧੂਮਧਾਮ ਨਾਲ ਪੈਨਸ਼ਨਰ ਦਿਵਸ ਮਨਾਉਣ ਹਿੱਤ ਸਟੇਟ ਪ੍ਰਧਾਨ ਕਰਮ ਸਿੰਘ ਧਨੋਆ ਆਦਿ ਸੂਬਾਈ ਆਗੂਆਂ ਨੂੰ ਮੁੱਖ ਮਹਿਮਾਨ ਵਜੋਂ ਸਮਾਗਮ ਵਿਚ ਬੁਲਾਉਣ ਦਾ ਫੈਸਲਾ ਕੀਤਾ | ਉਨ੍ਹਾਂ ਪੈਨਸ਼ਨਰ ਆਗੂਆਂ ਦੇ ਕਹਿਣ ਅਨੁਸਾਰ ਪੈਨਸ਼ਨਰ ਦਿਵਸ 'ਤੇ 75 ਸਾਲ ਜਾਂ ਵੱਧ ਉਮਰ ਵਾਲੇ ਜਥੇਬੰਦਕ ਮੈਂਬਰਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ | ਸਰਪ੍ਰਸਤ ਰਸ਼ਪਾਲ ਸਿੰਘ ਰੰਧਾਵਾ, ਸੀਨੀਅਰ ਮੀਤ ਪ੍ਰਧਾਨ ਸ਼ਮੀਰ ਸਿੰਘ ਲਾਲਪੁਰਾ, ਕਾਨੂੰਨੀ ਸਲਾਹਕਾਰ ਬਲਵਿੰਦਰ ਕੁਮਾਰ ਕਪੂਰ ਆਦਿ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਜੇਤੂ ਨੂੰ ਪੈਨਸ਼ਨਰਜ਼ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਅਤੇ ਪੰਜਾਬ ਸਰਕਾਰ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਯਾਦ ਕਰਾਉਣ ਬਾਰੇ ਵਿਚਾਰ ਪੇਸ਼ ਕੀਤਾ ਗਿਆ | ਇਸ ਮੌਕੇ ਵਿੱਤ ਸਕੱਤਰ ਕੁਲਦੀਪ ਸਿੰਘ, ਉੱਪ ਵਿੱਤ ਸਕੱਤਰ ਕੁਲਵੰਤ ਸਿੰਘ ਪ੍ਰੈੱਸ ਸਕੱਤਰ ਹਰ ਸੁਖਦੇਵ ਸਿੰਘ, ਚਰਨਜੀਤ ਸਿੰਘ, ਸਵਰਨ ਸਿੰਘ ਖਡੂਰ ਸਾਹਿਬ, ਅਸ਼ੋਕ ਕੁਮਾਰ ਸਭਰਾ , ਅਰਜਨ ਸਿੰਘ, ਪਤਵੰਤ ਕੌਰ, ਮਹਿੰਦਰ ਕੌਰ, ਸਵਰਨ ਸਿੰਘ, ਪ੍ਰੇਮ ਪ੍ਰਕਾਸ਼, ਚਰਨਜੀਤ ਸਿੰਘ, ਇੰਦਰਜੀਤ ਸਿੰਘ, ਬਲਦੇਵ ਸਿੰਘ, ਗੁਰਮੁੱਖ ਸਿੰਘ ਆਦਿ ਨੇ ਸ਼ਿਰਕਤ ਕੀਤੀ |
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਦਲ ਵਲੋੋਂ ਪਿੰਡ ਘੜਕਾ ਵਿਖੇ ਡੀਜ਼ਲ ਦੀ ਸੇਵਾ ਪਹੁੰਚਾਈ ਅਗਲੀ ਖ਼ਬਰ ਕਸਟਮ ਵਿਭਾਗ ਵਲੋਂ ਅੰਮਿ੍ਤਸਰ ਹਵਾਈ ਅੱਡੇ 'ਤੇ ਕੀਮਤੀ ਵਿਦੇਸ਼ੀ ਸਿਗਰਟਾਂ ਜ਼ਬਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।