16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ਼ੇਰ-ਏ-ਪੰਜਾਬ ਦਲ ਵਲੋੋਂ ਪਿੰਡ ਘੜਕਾ ਵਿਖੇ ਡੀਜ਼ਲ ਦੀ ਸੇਵਾ ਪਹੁੰਚਾਈ

ਅਜੀਤ ਡੈਸਕ 20-11-2025
ਚੋਹਲਾ ਸਾਹਿਬ, 19 ਨਵੰਬਰ (ਬਲਵਿੰਦਰ ਸਿੰਘ)-ਸ਼ੇਰੇ-ਏ-ਪੰਜਾਬ ਵਲੋਂ ਪਿਛਲੇ ਦਿਨੀਂ ਪੰਜਾਬ 'ਚ ਆਏ ਹੜ੍ਹਾਂ ਦੌਰਾਨ ਕਿਸਾਨਾਂ ਦੇ ਵੱਡੇ ਪੱਧਰ 'ਤੇ ਫਸਲਾਂ ਦੇ ਹੋਏ ਨੁਕਸਾਨ ਨੂੰ ਲੈ ਕੇ ਪਿੰਡ ਘੜਕਾ ਵਿਖੇ ਕਿਸਾਨਾਂ ਨੂੰ ਡੀਜ਼ਲ ਦੀ ਸੇਵਾ ਪਹੁੰਚਾਈ ਗਈ | ਇਸ ਮੌਕੇ ਸ਼ੇਰੇ ਏ ਪੰਜਾਬ ਦੇ ਕੌਮੀ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਸੇਵਾ ਦੇਣ 'ਤੇ ਸਮੂਹ ਪਿੰਡ ਨਿਵਾਸੀਆਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸ਼ੇਰੇ-ਏ-ਪੰਜਾਬ ਦੇ ਕੌਮੀ ਸੇਵਾਦਾਰ ਭਾਈ ਬਲਦੇਵ ਸਿੰਘ ਨੇ ਕਿਹਾ ਕਿ ਹੜ੍ਹਾਂ ਦੌਰਾਨ ਜਿੱਥੇ ਪੰਜਾਬ ਵਿਚ ਵੱਡੀ ਤਬਾਹੀ ਪਾਣੀ ਨੇ ਮਚਾਈ ਹੈ, ਉਥੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਵੀ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਪਾਣੀ ਵਿਚ ਡੁੱਬ ਗਈਆਂ ਅਤੇ ਫਸਲਾਂ ਦਾ ਵੱਡੀ ਪੱਧਰ 'ਤੇ ਨੁਕਸਾਨ ਹੋਇਆ ਹੈ, ਜਿਸ ਦੀ ਭਰਪਾਈ ਲਈ ਉਨ੍ਹਾਂ ਵਲੋਂ ਇਕ ਛੋਟਾ ਜਿਹਾ ਉਪਰਾਲਾ ਕਰਕੇ ਹੜ੍ਹ ਪੀੜਤਾਂ ਲਈ ਡੀਜ਼ਲ ਦਿੱਤਾ ਗਿਆ ਹੈ, ਤਾਂ ਜੋ ਉਹ ਆਪਣੇ ਟਰੈਕਟਰਾਂ ਵਿਚ ਪਾ ਕੇ ਪੈਲੀਆਂ ਨੂੰ ਪੱਧਰ ਕਰਨ ਲਈ ਵਰਤ ਸਕਣ | ਇਸ ਮੌਕੇ ਭਾਈ ਸੁਖਵਿੰਦਰ ਸਿੰਘ, ਜੋਬਨ ਸਿੰਘ, ਹਰਜੀਤ ਸਿੰਘ, ਜੁਗਰਾਜ ਸਿੰਘ, ਬਲਜੀਤ ਸਿੰਘ ਕੱਦਗਿੱਲ, ਸੋਨੂੰ ਕਰਮੂੰਵਾਲਾ, ਅਰਵਿੰਦਰ ਸਿੰਘ ਕੱਦਗਿੱਲ, ਸੁਖਚੈਨ ਸਿੰਘ ਕੰਡਿਆਲਾ, ਗੁਰਦੇਵ ਸਿੰਘ, ਅਮਨਪ੍ਰੀਤ ਸਿੰਘ ਮੱਦੀਪੁਰ, ਕੈਪਟਨ ਸਾਬ, ਨਿਸ਼ਾਨ ਸਿੰਘ ਮੱਦੀਪੁਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ੂਗਰ ਅਤੇ ਬੀ.ਪੀ. ਦਾ ਵਧਣਾ ਕੰਨਾਂ ਲਈ ਨੁਕਸਾਨਦੇਹ- ਡਾ. ਰੰਧਾਵਾ <br/> ਅਗਲੀ ਖ਼ਬਰ ਪੈਨਸ਼ਨਰਜ਼ ਦਿਵਸ ਮੌਕੇ ਉਮਰ ਦਰਾਜ਼ ਪੈਨਸ਼ਨਰਾਂ ਨੂੰ ਸਨਮਾਨਿਤ ਕਰਾਂਗੇ- ਫ਼ਤਿਹ ਚੱਕ, ਸ਼ਰਮਾ, ਲਾਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।