16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਘਰ 'ਚ ਦਾਖ਼ਲ ਹੋ ਕੇ ਕੀਤੀ ਭੰਨਤੋੜ, ਮਾਮਲਾ ਦਰਜ <br/>

ਅਜੀਤ ਡੈਸਕ 20-11-2025
ਤਰਨ ਤਾਰਨ, 19 ਨਵੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਵਿਅਕਤੀ ਦੇ ਘਰ ਵਿਚ ਦਾਖਲ ਹੋ ਕੇ ਕੁਝ ਵਿਅਕਤੀਆਂ ਵਲੋਂ ਭੰਨਤੋੜ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਤੋਂ ਇਲਾਵਾ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਵਲਟੋਹਾ ਵਿਖੇ ਗੁਰਪ੍ਰੀਤ ਸਿੰਘ ਪੁੱਤਰ ਮੇਲਾ ਸਿੰਘ ਵਾਸੀ ਆਸਲ ਨੇ ਸ਼ਿਕਾਇਤ ਦਰਜ ਕਰਵਾਈ ਕਿ 17 ਨਵੰਬਰ ਨੂੰ ਉਹ ਆਪਣੇ ਘਰ ਵਿਚ ਮੌਜੂਦ ਸੀ ਤਾਂ ਉਸ ਸਮੇਂ ਜੋਬਨ ਸਿੰਘ ਪੁੱਤਰ ਬਲਜੀਤ ਸਿੰਘ, ਰਾਜਾ ਸਿੰਘ ਪੁੱਤਰ ਕਾਲਾ ਸਿੰਘ, ਸੈਨਿਕ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀਅਨ ਆਸਲ ਉਤਾੜ ਤੋਂ ਇਲਾਵਾ ਕਰਨ ਸਿੰਘ ਖੇਮਕਰਨ ਤੋਂ ਇਲਾਵਾ 12 ਅਣਪਛਾਤੇ ਵਿਅਕਤੀ ਉਸ ਦੇ ਘਰ ਹਥਿਆਰਾਂ ਸਮੇਤ ਦਾਖਲ ਹੋਏ ਅਤੇ ਘਰ ਦੀ ਭੰਨਤੋੜ ਕੀਤੀ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ | ਵਜ਼੍ਹਾ ਰੰਜਿਸ਼ ਹੈ ਕਿ ਕੁਝ ਸਮਾਂ ਪਹਿਲਾਂ ਮੇਰੇ ਲੜਕੇ ਜਸ਼ਨਦੀਪ ਸਿੰਘ ਅਤੇ ਜੋਬਨ ਸਿੰਘ ਦੀ ਆਪਸ ਵਿਚ ਲੜਾਈ ਹੋਈ ਸੀ | ਏ.ਐੱਸ.ਆਈ. ਗੁਰਅਵਤਾਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਮੰਗਲ ਦਾਸ ਮੁਨੀਮ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦਾ ਸਨਮਾਨ ਅਗਲੀ ਖ਼ਬਰ ਸ਼ੂਗਰ ਅਤੇ ਬੀ.ਪੀ. ਦਾ ਵਧਣਾ ਕੰਨਾਂ ਲਈ ਨੁਕਸਾਨਦੇਹ- ਡਾ. ਰੰਧਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।