ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)-ਕਾਂਗਰਸ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦਾ ਸੀਨੀਅਰ ਆਗੂ ਮੰਗਲ ਦਾਸ ਮੁਨੀਮ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਰਾਜਬੀਰ ਸਿੰਘ ਭੁੱਲਰ ਦਾ ਸਨਮਾਨ ਕਰਦਿਆਂ ਮੰਗਲ ਦਾਸ ਮੁਨੀਮ ਨੇ ਕਿਹਾ ਕਿ ਰਾਜਬੀਰ ਸਿੰਘ ਭੁੱਲਰ ਵਲੋਂ ਪਿਛਲੇ ਸਮੇਂ ਤੋਂ ਕਾਂਗਰਸ ਨੂੰ ਜ਼ਿਲ੍ਹੇ ਵਿਚ ਮਜ਼ਬੂਤ ਕਰਨ ਦੀ ਜੋ ਕੰਮ ਕੀਤੇ ਜਾ ਰਹੇ ਹਨ, ਉਸ ਤੋਂ ਖੁਸ਼ ਹੋ ਕੇ ਕਾਂਗਰਸ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਦੀ ਜਿੰਮੇਵਾਰੀ ਸੌਂਪੀ ਗਈ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਰਾਜਬੀਰ ਸਿੰਘ ਭੁੱਲਰ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਜ਼ਿਲ੍ਹੇ ਵਿਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਕਾਂਗਰਸ ਵੀ ਮਜ਼ਬੂਤ ਹੋਵੇਗੀ | ਇਸ ਮੌਕੇ ਰਾਜਬੀਰ ਸਿੰਘ ਭੁੱਲਰ ਨੇ ਸਮੂਹ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹਰ ਵਰਕਰ ਅਤੇ ਆਗੂ ਨੂੰ ਨਾਲ ਲੈ ਕੇ ਚੱਲਣਗੇ, ਉਥੇ ਕਾਂਗਰਸ ਦੀ ਮਜ਼ਬੂਤੀ ਲਈ ਪਹਿਲਾਂ ਦੀ ਤਰ੍ਹਾਂ ਉਨ੍ਹਾਂ ਦੇ ਕੰਮ ਜਾਰੀ ਰਹਿਣਗੇ | ਇਸ ਮੌਕੇ ਉਨ੍ਹਾਂ ਨਾਲ ਰਜਿੰਦਰ ਭੰਡਾਰੀ, ਜਸਪਾਲ ਸਿੰਘ ਪਾਲਾ, ਲਖਵਿੰਦਰ ਸਿੰਘ ਪਾਗਲ, ਖਜਾਨ ਸਿੰਘ ਸ਼ਹਾਬਪੁਰਾ, ਬੌਬੀ ਤਖਤੂਚੱਕ, ਅਜੀਤਪਾਲ ਪੱਟੀ, ਡਿੰਪੀ ਮਹੰਤ ਅਤੇ ਹੋਰ ਮੌਜੂਦ ਸਨ |