16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਰਾਤ ਵੇਲੇ ਸੜਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂ ਰਾਹਗੀਰਾਂ ਦੀ ਜਾਨ ਦਾ ਖੌਅ ਬਣੇ

ਅਜੀਤ ਡੈਸਕ 20-11-2025
ਝਬਾਲ, 19 ਨਵੰਬਰ (ਸੁਖਦੇਵ ਸਿੰਘ)-ਝਬਾਲ ਖ਼ੇਤਰ ਦੇ ਮੁੱਖ ਮਾਰਗਾਂ 'ਤੇ ਘੁੰਮਦੇ ਫਿਰਦੇ ਬੇਸਹਾਰਾ ਡੰਗਰ ਰਾਹਗੀਰਾਂ ਦੀ ਜਾਨ ਦਾ ਖੌਅ ਬਣੇ ਹੋਏ ਹਨ | ਇਨ੍ਹਾਂ ਡੰਗਰਾਂ ਕਾਰਨ ਹੁਣ ਤੱਕ ਅਨੇਕਾਂ ਹੀ ਰਾਹਗੀਰ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ | ਪਰ ਪ੍ਰਸ਼ਾਸਨਿਕ ਅਧਿਕਾਰੀ ਬਿਲਕੁਲ ਖਾਮੋਸ਼ ਬੈਠੇ ਹਨ | ਨੈਸ਼ਨਲ ਹਾਈਵੇ ਸਮੇਤ ਲਿੰਕ ਸੜਕਾਂ 'ਤੇ ਘੁੰਮਦੇ ਪਸ਼ੂਆਂ ਦੇ ਰਾਤ ਸਮੇਂ ਸੜਕਾਂ 'ਤੇ ਆਉਣ ਕਾਰਨ ਆਏ ਦਿਨ ਦਰਦਨਾਕ ਹਾਦਸੇ ਵਾਪਰ ਰਹੇ ਹਨ ਕਿਉਂਕਿ ਰਾਤ ਸਮੇਂ ਬੇਸਹਾਰਾ ਪਸ਼ੂਆਂ ਦੇ ਸੜਕਾਂ 'ਤੇ ਬੈਠਣ ਜਾਂ ਖੜਨ ਕਰਕੇ ਹਨੇਰੇ ਵਿਚ ਤੇਜ਼ ਰਫ਼ਤਾਰ ਵਾਹਨਾਂ ਨਾਲ ਟਕਰਾਅ ਜਾਂਦੇ ਹਨ | ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ, ਕਾਮਰੇਡ ਦਵਿੰਦਰ ਕੁਮਾਰ ਸੋਹਲ, ਕਾਮਰੇਡ ਅਸ਼ੋਕ ਕੁਮਾਰ ਸੋਹਲ ਅਤੇ ਬਾਬਾ ਬਲਜਿੰਦਰ ਸਿੰਘ ਕਾਲਾ ਨੇ ਬੇਹਾਰਾ ਡੰਗਰਾਂ ਕਰਕੇ ਨਿੱਤ ਵਾਪਰ ਰਹੇ ਹਾਦਸਿਆਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਗਊ ਸੈੱਸ ਲੈਣ ਦੇ ਬਾਵਜੂਦ ਵੀ ਇਨ੍ਹਾਂ ਦੀ ਦੇਖਭਾਲ ਨਹੀਂ ਕੀਤੀ ਜਾ ਰਹੀ ਹੈ, ਜਿਸ ਕਰਕੇ ਨਿੱਤ ਦਿਨ ਵਪਾਰ ਰਹੇ ਦਰਦਨਾਕ ਕਾਰਨ ਹਾਦਸਿਆਂ ਕਾਰਨ ਕੀਮਤੀ ਜਾਨਾਂ ਅਜਾਈਾ ਜਾ ਰਹੀਆਂ ਹਨ | ਉਨ੍ਹਾਂ ਨੇ ਝੁੰਡਾਂ ਦੇ ਰੂਪ ਵਿਚ ਸੜਕਾਂ ਤੇ ਘੁੰਮਦੇ ਆਵਾਰਾ ਪਸ਼ੂਆਂ ਦੀ ਸੰਭਾਲ ਲਈ ਢੁੱਕਵੇਂ ਪ੍ਰਬੰਧ ਕਰਨ ਦੀ ਸਰਕਾਰ ਕੋਲੋਂ ਮੰਗ ਕੀਤੀ ਹੈ |
ਪਿਛਲੀ ਖ਼ਬਰ ਗੁਰੂ ਨਗਰੀ ਤਰਨ ਤਾਰਨ 'ਚ ਟ੍ਰੈਫਿਕ ਸਮੱਸਿਆ ਬਣੀ ਗੰਭੀਰ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਤਹਿਤ ਲਿਆ ਅਹਿਮ ਫ਼ੈਸਲਾ ਸ਼ਲਾਘਾਯੋਗ ਕਦਮ-ਪ੍ਰੋ. ਕੋਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।