ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 11 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਬਿੱਕਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਗੋਕੇ ਘਰਾਟ ਨਜ਼ਦੀਕ ਨਾਕਾਬੰਦੀ ਦੌਰਾਨ ਮੋਟਰਸਾਈਕਲ ਨੰਬਰ ਪੀ.ਬੀ. 07 ਏ.ਕੇ. 4856 'ਤੇ ਸਵਾਰ ਹੋ ਕੇ ਆ ਰਹੇ ਪ੍ਰਭਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮੁਗਲਾਣੀ, ਪਿੰ੍ਰਸਪਾਲ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਵੜਿੰਗ ਸੂਬਾ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਰਸੂਲਪੁਰ ਵਿਖੇ ਨਾਕਾਬੰਦੀ ਦੌਰਾਨ ਇਕ ਕਾਰ ਨੰਬਰ ਪੀ.ਬੀ. 10 ਸੀ.ਐੱਚ. 6868 'ਤੇ ਸਵਾਰ ਹੋ ਕੇ ਆ ਰਹੇ ਸੁਖਪਾਲ ਸਿੰਘ ਪੁੱਤਰ ਗੁਰਨਾਮ ਸਿੰਘ, ਹਰਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀਅਨ ਕੱਚਾ ਪੱਕਾ ਨੂੰ ਕਾਬੂ ਕਰਕੇ ਉਸ ਪਾਸੋਂ 101 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਗੁਰਪਾਲ ਸਿੰਘ ਨੇ ਚੌਂਕ ਮੁਰਾਦਪੁਰ ਪੁਰਾਣਾ ਬਾਈਪਾਸ ਵਿਖੇ ਨਾਕਾਬੰਦੀ ਦੌਰਾਨ ਅਰਵਿੰਦਰ ਸਿੰਘ ਪੁੱਤਰ ਧਰਮਿੰਦਰ ਸਿੰਘ ਵਾਸੀ ਸੰਘੇ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਬਿ੍ਜ ਮੁਹੱਲਾ ਨਾਨਕਸਰ ਵਿਖੇ ਗਸ਼ਤ ਦੌਰਾਨ ਅੰਗਰੇਜ ਸਿੰਘ ਪੁੱਤਰ ਬਲਦੇਵ ਸਿਾਂਘ ਵਾਸੀ ਨੌਰੰਗਾਬਾਦ ਨੂੰ ਕਾਬੂ ਕਰਕੇ ਉਸ ਪਾਸੋਂ 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਪ੍ਰਦੂਮਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਤਰਨ ਤਾਰਨ ਨਜ਼ਦੀਕ ਬੰਦ ਪਏ ਪੈਟਰੋਲ ਪੰਪ ਦੇ ਨਜਦੀਕ ਤੋਂ ਕੁਲਦੀਪ ਸਿੰਘ ਉਰਫ ਅਮਰ ਵਾਸੀ ਗਲੀ ਗਾਰਮੈਂਟ ਵਾਲੀ ਮੁਹੱਲਾ ਨਾਨਕਸਰ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਰਜਿੰਦਰ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ 'ਤੇ ਕੇਵਲ ਸਿੰਘ ਵਾਸੀ ਬੁੱਘਾ ਦੇ ਘਰ ਛਾਪੇਮਾਰੀ ਦੌਰਾਨ 11250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਰਪ੍ਰੀਤ ਸਿੰਘ ਪੁੱਤਰ ਨਿਰਵੈਲ ਸਿੰਘ, ਗੁਰਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀਅਨ ਕੰਗ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਗੁਲਜਾਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ 'ਤੇ ਦੀਪਕ ਪੁੱਤਰ ਬੀਰਾ ਸਿੰਘ ਵਾਸੀ ਖੇਮਕਰਨ ਦੇ ਘਰ ਛਾਪੇਮਾਰੀ ਦੌਰਾਨ ਉਥੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਸਾਹਿਬ ਸਿੰਘ ਨੂੰ ਸੂਚਨਾ ਮਿਲੀ ਕਿ ਨਿਸ਼ਾਨ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਵਾਂ ਤਾਰਾ ਸਿੰਘ ਦੀ ਜ਼ਮੀਨ ਵਿਚ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੈ ਤਾਂ ਤੁਰੰਤ ਉਨ੍ਹਾਂ ਬੀ.ਐੱਸ.ਐੱਫ ਜਵਾਨਾਂ ਨੂੰ ਲੈ ਕੇ ਸਰਚ ਕੀਤੀ ਤਾਂ ਖੇਤ ਵਿਚੋਂ ਇਕ ਪੈਕੇਟ ਮਿਲਿਆ, ਜਿਸ ਵਿਚੋਂ 510 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਮਨਪ੍ਰੀਤ ਕੌਰ ਨੇ ਪੁਲਿਸ ਪਾਰੀਟ ਸਮੇਤ ਪੁੱਲ ਸੂਆ ਬ੍ਰਾਹਮਣੀ ਵਾਲਾ ਨਜ਼ਦੀਕ ਨਾਕਾਬੰਦੀ ਦੌਰਾਨ ਜਸ਼ਨ ਸਿੰਘ ਪੁੱਤਰ ਭਾਲੂ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨੌੋਸ਼ਹਿਰਾ ਪੰਨੂੰਆਂ ਤੋਂ ਰੋਡ ਢੋਟੀਆਂ ਟੀ-ਪੁਆਇੰਟ ਤੋਂ ਗਸ਼ਤ ਦੌਰਾਨ ਹਰਮਨਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਨੌਸ਼ਹਿਰਾ ਪੰਨੂੰਆਂ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |