16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਨਗਰ ਕੀਰਤਨ ਦੇ ਰੂਟ 'ਤੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ <br/>

ਅਜੀਤ ਡੈਸਕ 20-11-2025
ਤਰਨ ਤਾਰਨ, 19 ਨਵੰਬਰ (ਪਰਮਜੀਤ ਜੋਸ਼ੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ | ਇਹ ਨਗਰ ਕੀਰਤਨ ਮਿਤੀ 21 ਨਵੰਬਰ 2025 ਨੂੰ ਜ਼ਿਲ੍ਹਾ ਤਰਨ ਤਾਰਨ ਵਿਚ ਸ਼ਾਮਿਲ ਹੋਵੇਗਾ, ਜਿਸ ਦਾ ਰੂਟ ਖਜ਼ਾਨਾ ਗੇਟ ਅੰਮਿ੍ਤਸਰ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਝਬਾਲ ਚੌਂਕ, ਨੂਰਦੀਨ ਤਰਨ ਤਾਰਨ, ਅੰਮਿ੍ਤਸਰ ਬਾਈਪਾਸ ਚੌਂਕ ਤਰਨ ਤਾਰਨ, ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਟੀ. ਪੁਆਇੰਟ ਨੇੜੇ ਮਾਝਾ ਕਾਲਜ, ਗੋਇੰਦਵਾਲ ਬਾਈਪਾਸ ਤਰਨ ਤਾਰਨ, ਵੇਈਾਪੂਈਾ ਮੋੜ ਖਡੂਰ ਸਾਹਿਬ, ਗੋਇੰਦਵਾਲ ਸਾਹਿਬ, ਕਪੂਰਥਲਾ ਹੋਵੇਗਾ | ਇਸ ਵਿਸ਼ਾਲ ਨਗਰ ਕੀਰਤਨ ਸੰਬੰਧੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਕੀਰਤਨ ਦੌਰਾਨ ਨਗਰ ਕੀਰਤਨ ਦੇ ਰੂਟ 'ਤੇ ਮੀਟ ਅਤੇ ਸ਼ਰਾਬ ਆਦਿ ਦੀਆਂ ਦੁਕਾਨਾਂ ਬੰਦ ਕਰਨੀਆਂ ਜ਼ਰੂਰੀ ਹਨ | ਇਸ ਸਭ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਰਾਹੁਲ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਤੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 21-11-2025 ਨੂੰ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਨਗਰ ਕੀਰਤਨ ਦੌਰਾਨ ਨਗਰ ਕੀਰਤਨ ਦੇ ਉਕਤ ਰੂਟ ਉੱਪਰ, ਨਜ਼ਦੀਕ ਸਥਿਤ ਮੀਟ ਅਤੇ ਸ਼ਰਾਬ ਆਦਿ ਦੀਆਂ ਦੁਕਾਨਾਂ ਬੰਦ ਰੱਖਣ ਹੁਕਮ ਜਾਰੀ ਕੀਤੇ ਹਨ | ਮਾਮਲੇ ਦੀ ਤੱਤਪਰਤਾ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਹੁਕਮ ਇਕ ਤਰਫਾ ਪਾਸ ਕੀਤਾ ਜਾਂਦਾ ਹੈ |

ਪਿਛਲੀ ਖ਼ਬਰ ਲਿਵਾਸਾ ਹਸਪਤਾਲ ਅੰਮਿ੍ਤਸਰ ਨੇ ਤਰਨ ਤਾਰਨ 'ਚ ਸ਼ੁਰੂ ਕੀਤੀ ਮਲਟੀ-ਸਪੈਸ਼ਲਿਟੀ ਓ.ਪੀ.ਡੀ. ਅਗਲੀ ਖ਼ਬਰ ਐਡਵੋਕੇਟ ਅਮਨਦੀਪ ਕੌਰ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਬਰਦਾਸ਼ਤ ਨਹੀਂ ਕਰਾਂਗੇ-ਨਰਭਿੰਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।