16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦਾ ਤੁਰੰਤ ਨੋਟੀਫਿਕੇਸ਼ਨ ਜਾਰੀ ਕਰੇ- ਸੁਖਦੇਵ ਰਾਜ ਸ਼ਰਮਾ <br/>

ਅਜੀਤ ਡੈਸਕ 20-11-2025
ਪੱਟੀ, 19 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ, ਸੂਬਾ ਜਨਰਲ ਸਕੱਤਰ ਜਰਨੈਲ ਸਿੰਘ ਪੱਟੀ ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਅੱਜ ਸਮੂਹ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸਰਕਾਰ ਵਲੋਂ 18 ਨਵੰਬਰ 2022 ਨੂੰ ਜਾਰੀ ਕੀਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਵਜੋਂ ਕਾਲਾ ਦਿਵਸ ਮਨਾਇਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੁਲਾਜ਼ਮ ਆਗੂ ਸੁਖਦੇਵ ਰਾਜ ਸ਼ਰਮਾ, ਰੇਡੀਓਗ੍ਰਾਫਰ ਸਰਬਜੀਤ ਸਿੰਘ, ਆਈ.ਟੀ.ਆਈ. ਇੰਸਟੈਕਟਰ ਜੋਗਾ ਸਿੰਘ ਨੇ ਦੱਸਿਆ ਕਿ 18 ਨਵੰਬਰ 2022 ਨੂੰ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜੋ ਕਿ ਤਿੰਨ ਸਾਲ ਦਾ ਸਮਾਂ ਬੀਤਣ 'ਤੇ ਵੀ ਲਾਗੂ ਨਹੀਂ ਕੀਤਾ ਗਿਆ | ਇਸ ਦੇ ਰੋਸ ਵਜੋਂ ਪਿਛਲੇ ਤਿੰਨ ਸਾਲਾਂ ਤੋਂ ਮੁਲਾਜ਼ਮ ਜਥੇਬੰਦੀਆਂ ਸਰਕਾਰ ਖਿਲਾਫ਼ ਧਰਨੇ, ਰੋਸ ਪ੍ਰਦਰਸ਼ਨ ਅਤੇ ਰੋਸ ਰੈਲੀਆਂ ਕਰ ਰਹੀ ਹੈ, ਪ੍ਰੰਤੂ ਸਰਕਾਰ ਦਾ ਰਵੱਈਆ ਹਮੇਸ਼ਾਂ ਨਾਂਹ ਪੱਖੀ ਰਿਹਾ ਹੈ | ਮੁਲਾਜ਼ਮ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਅਧੂਰੇ ਨੋਟੀਫਿਕੇਸ਼ਨ ਨੂੰ ਪੂਰਾ ਕਰਕੇ ਪੰਜਾਬ ਵਿਚ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਸਹੀ ਨੋਟੀਫਿਕੇਸ਼ਨ ਲਾਗੂ ਕੀਤਾ ਜਾਵੇ | ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਾਕ ਪੱਟੀ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪੋ ਆਪਣੇ ਦਫਤਰਾਂ ਵਿਖੇ ਸਰਕਾਰ ਦੇ ਅਧੂਰੇ ਨੋਟੀਫਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਵਜੋਂ 18 ਨਵੰਬਰ ਦਾ ਦਿਨ ਕਾਲੇ ਦਿਵਸ ਵਜੋਂ ਮਨਾਇਆ ਅਤੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਤੋਂ ਪੁਰਜੋਰ ਮੰਗ ਕੀਤੀ ਗਈ ਕਿ ਉਹ ਜਲਦ ਤੋਂ ਜਲਦ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕਰੇ | ਇਸ ਮੌਕੇ ਹਰੀਸ਼ ਧਵਨ, ਪਵਨ ਕੁਮਾਰ, ਇੰਦਰਪ੍ਰੀਤ ਸਿੰਘ ਧਾਮੀ, ਅਰੁਣ ਸ਼ਰਮਾ, ਗੁਰਸੇਵਕ ਸਿੰਘ, ਹਰੀਸ਼ ਕੁਮਾਰ, ਆਸਦੀਪ ਸਿੰਘ, ਮੋਹਨਜੀਤ ਸਿੰਘ, ਸੁਖਜੀਤ ਸਿੰਘ, ਗੁਰਪ੍ਰੀਤ ਸਿੰਘ, ਵਕੀਲ ਸਦਾ, ਹਰਮਿੰਦਰ ਸਿੰਘ, ਗੁਰਮੀਤ ਸਿੰਘ ਅਸ਼ਵਨੀ ਕੁਮਾਰ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ, ਗੁਰਮੀਤ ਮਸੀਹ, ਮਨਪ੍ਰੀਤ ਸਿੰਘ, ਰਾਜਨ ਟਾਹ, ਮਲਕੀਤ ਸਿੰਘ, ਰਾਜੇਸ਼ ਭੱਲਾ, ਸਰਵਨ ਸਿੰਘ, ਹਰਪ੍ਰੀਤ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਬਲਾਕ ਨੌਸ਼ਹਿਰਾ-ਚੋਹਲਾ ਦੀ ਚੋਣ <br/> ਅਗਲੀ ਖ਼ਬਰ ਲਿਟਲ ਫਲਾਵਰ ਕਿੰਡਰਗਾਰਟਨ ਦੀ ਸਾਲਾਨਾ ਸਪੋਰਟਸ ਮੀਟ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।