ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)-ਦੇਸ਼ ਦੀ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਜਨਮ ਦਿਨ ਅੱਜ ਕਾਂਗਰਸ ਭਵਨ ਤਰਨ ਤਾਰਨ ਵਿਖੇ ਮਨਾਇਆ ਗਿਆ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ 'ਚ ਇਕੱਤਰ ਹੋਏ ਕਾਂਗਰਸੀਆਂ ਵਲੋਂ ਜਿੱਥੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਤਸਵੀਰ ਉੱਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ, ਉਥੇ ਹੀ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿਚ ਇੰਦਰਾ ਗਾਂਧੀ ਵਲੋਂ ਦਿੱਤੇ ਯੋਗਦਾਨ ਦੀ ਵੀ ਸਰਾਹਨਾ ਕੀਤੀ ਗਈ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੇ ਰਾਜਕਾਲ ਦੌਰਾਨ ਦੇਸ਼ ਦੀ ਤਰੱਕੀ 'ਚ ਅਹਿਮ ਯੋਗਦਾਨ ਪਾਇਆ ਸੀ | ਉਨ੍ਹਾਂ ਨੇ ਜਿੱਥੇ ਦੇਸ਼ ਵਿਚੋਂ ਗਰੀਬੀ, ਅਨਪੜ੍ਹਤਾ ਅਤੇ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਨੀਤੀਆਂ ਬਣਾਈਆਂ, ਉਥੇ ਹੀ ਦੇਸ਼ ਵਿਚ ਔਰਤਾਂ ਦੇ ਅਧਿਕਾਰ ਅਤੇ ਹੱਕਾਂ ਦੀ ਵੀ ਤਰਜ਼ਮਾਨੀ ਕਰਦਿਆਂ ਨਾਰੀ ਸਸ਼ਕਤੀਕਰਨ ਨੂੰ ਮਜ਼ਬੂਤ ਬਣਾਇਆ | ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਹਮੇਸ਼ਾਂ ਦੇਸ਼ ਵਾਸੀਆਂ ਨੂੰ ਸਮਰਪਿਤ ਹੋ ਕੇ ਸੇਵਾ ਕੀਤੀ ਅਤੇ ਦੇਸ਼ ਨੂੰ ਆਰਥਿਕ ਤੌਰ 'ਤੇ ਵਿਕਸਿਤ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਅੱਜ ਵੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਯਾਦ ਕਰਦੇ ਹਨ | ਸਮਾਗਮ ਦੌਰਾਨ ਇਕੱਤਰ ਹੋਏ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ੇ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਡਿੰਪੀ ਮਹੰਤ, ਜਸਪਾਲ ਸਿੰਘ ਪਾਲਾ, ਜੀਤੂ ਠੇਕੇਦਾਰ, ਮੰਗਲ ਦਾਸ ਮੁਨੀਮ, ਖਜਾਨ ਸਿੰਘ, ਬਾਊ ਤਰਸੇਮ ਲਾਲ, ਪਰਗਟ ਸਿੰਘ, ਪਰਦੀਪ ਕੁਮਾਰ, ਸੁਖਜੀਤ ਸਿੰਘ, ਸੁਮਿਤ ਸਿੰਧੀ, ਅਮਰਿੰਦਰ ਸਿੰਘ ਅੱਪੂ, ਰਜਿੰਦਰ ਭੰਡਾਰੀ, ਅੰਗਰੇਜ਼ ਸਿੰਘ ਖੱਬੇ ਏ.ਬੀ.ਟੀ.ਸੀ. ਟਰਾਂਸਪੋਰਟ ਵਾਲੇ, ਅਮਨ ਡੀਜੇ, ਰਿੰਕੂ, ਅਮਰਜੋਤ, ਮਲਕੀਤ ਸਿੰਘ ਮੀਤਾ, ਬੌਬੀ, ਜਗਰੂਪ ਸਿੰਘ, ਨਿਸ਼ਾਨ ਸਿੰਘ, ਤਰਸੇਮ, ਅਵਤਾਰ ਸਿੰਘ, ਹੀਰਾ ਸਿੰਘ ਮੱਲ੍ਹੀ, ਬੌਬੀ ਸਰਪੰਚ, ਗਗਨ, ਅਜੀਤ ਪਾਲ, ਅਰਮਾਨਦੀਪ ਸਿੰਘ, ਚੰਨਦੀਪ, ਸਤਪਾਲ ਸਿੰਘ ਲਾਡੀ ਜੌਹਲ, ਗੁਰਜੀਤ ਸਿੰਘ ਮੁਰਾਦਪੁਰਾ, ਸਿਮਰਨਜੀਤ ਸਿੰਘ ਫੱਟਾ, ਮੁਖਜਿੰਦਰ ਸਿੰਘ, ਪੰਡਿਤ ਸੁਮਿਤ ਕੁਮਾਰ ਆਦਿ ਹਾਜ਼ਰ ਸਨ |