ਬਾਬਾ ਬਕਾਲਾ ਸਾਹਿਬ, 19 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਪਿੰਡ ਵਜ਼ੀਰ ਭੁੱਲਰ 'ਚ 29 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਾਡ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਪੰਜਾਬ ਰਾਜ ਵਿਚ ਖੇਡ ਮੈਦਾਨਾਂ ਦੀ ਉਸਾਰੀ ਤਹਿਤ ਹਲਕੇ ਦੇ ਹੋਰ ਪਿੰਡਾਂ ਵਿਚ ਵੀ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਆਉਣ ਵਾਲੇ ਮਹੀਨਿਆਂ ਵਿਚ ਕਈ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਅਹਿਮ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ | ਇਸ ਮੌਕੇ ਬਲਵਿੰਦਰ ਸਿੰਘ, ਸਾਬਕਾ ਸਰਪੰਚ ਜਸਵੰਤ ਸਿੰਘ, ਭਗਵੰਤ ਸਿੰਘ ਵਜ਼ੀਰ, ਸੁਖਬੀਰ ਸਿੰਘ, ਕਪੂਰ ਸਿੰਘ ਭੁੱਲਰ, ਬਾਬਾ ਬਲਬੀਰ ਸਿੰਘ, ਭੁਪਿੰਦਰ ਸਿੰਘ ਬਿੱਟੂ, ਗੁਰਮੀਤ ਸਿੰਘ ਟੀਟੂ, ਮਿਲਖਾ ਸਿੰਘ, ਸਾਹਿਬ ਸਿੰਘ, ਰਣਬੀਰ ਸਿੰਘ ਲਾਡਾ, ਸਰਪੰਚ ਕੁਲਬੀਰ ਸਿੰਘ, ਸਰਪੰਚ ਬਲਦੇਵ ਸਿੰਘ, ਸਰਪੰਚ ਰਣਬੀਰ ਸਿੰਘ, ਸਰਪੰਚ ਸ਼ਰਨਜੀਤ ਸਿੰਘ ਕੋਟ ਮਹਿਤਾਬ, ਸੰਦੀਪ ਸਿੰਘ ਵਿਰਦੀ, ਚੇਅਰਮੈਨ ਗੁਰਦੇਵ ਸਿੰਘ ਖਾਲਸਾ, ਸਰਪੰਚ ਗੁਰਪ੍ਰੀਤ ਸਿੰਘ ਗੋਪੀ ਬੂਲੇ ਨੰਗਲ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਵਿਸ਼ਾਲ ਮੰਨਣ, ਮੇਜਰ ਸਿੰਘ, ਮੇਵਾ ਸਿੰਘ, ਦਲਬੀਰ ਸਿੰਘ, ਪਰਮਜੀਤ ਸਿੰਘ, ਮਾ: ਜਗਜੀਤ ਸਿੰਘ, ਜਸਬੀਰ ਸਿੰਘ ਅਤੇ ਸਰਕਾਰੀ ਹਾਈ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸਨ |