16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਗੌਰਮਿੰਟ ਪੈਨਸ਼ਨਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ <br/>

ਜਸਵਿੰਦਰ ਸਿੰਘ ਮਾਣੋਚਾਲ੍ਹ ਦੀ ਲਿਖੀ ਕਾਵਿ ਪੁਸਤਕ 'ਸੁਲ਼ਗਦੇ ਹਰਫਾਂ ਦੀ ਲੋਅ' ਲੋਕ ਅਰਪਣ ਕਰਦੇ ਹੋਏ ਪੈਨਸ਼ਨਰਜ਼ ਆਗੂ | ਤਸਵੀਰ: ਮਨਜੀਤ ਸਿੰਘ <br/> 20-11-2025
ਤਰਨਤਾਰਨ, 19 ਨਵੰਬਰ (ਇਕਬਾਲ ਸਿੰਘ ਸੋਢੀ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂਆਂ ਜਸਵਿੰਦਰ ਸਿੰਘ ਮਾਣੋਚਾਲ੍ਹ, ਕਰਮ ਸਿੰਘ ਲਾਲਪੁਰਾ, ਡਾ. ਅਜਮੇਰ ਸਿੰਘ ਅਤੇ ਸੁਰਜੀਤ ਸਿੰਘ ਝਾਮਕਾ ਨੇ ਦੱਸਿਆ ਕਿ ਭਾਵੇਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਉੱਪ ਚੋਣ ਦੌਰਾਨ ਰੈਲੀਆਂ ਮੁਜ਼ਾਹਰੇ ਕਰਕੇ ਆਵਾਜ਼ ਬੁਲੰਦ ਕੀਤੀ ਗਈ ਹੈ ਅਤੇ ਭਾਰੀ ਬਹੁਗਿਣਤੀ ਨਾਲ ਧੂਰੀ ਵਿਖੇ ਵਿਸ਼ਾਲ ਰੈਲੀ ਕੀਤੀ ਗਈ ਹੈ, ਪਰ ਸਰਕਾਰ ਨੇ ਸਿਵਾਏ ਇਕ ਮੀਟਿੰਗ ਕਰਨ ਦੇ ਹੋਰ ਕੁਝ ਨਹੀਂ ਕੀਤਾ ਅਤੇ ਕਿਸੇ ਵੀ ਵਰਗ ਦੀ ਕੋਈ ਵੀ ਮੰਗ ਨਹੀਂ ਮੰਨੀ | ਜਿਹੜੀ ਪਾਰਟੀ ਪਿਛਲੀਆਂ ਚੋਣਾਂ ਤੋਂ ਪਹਿਲਾਂ ਇਹ ਕਹਿੰਦੀ ਸੀ ਕਿ ਸਾਨੂੰ ਸੇਵਾ ਦਾ ਮੌਕਾ ਦਿਓਗੇ ਤਾਂ ਕਿਸੇ ਨੂੰ ਵੀ ਧਰਨੇ ਮੁਜ਼ਾਹਰੇ ਨਹੀਂ ਕਰਨੇ ਪੈਣਗੇ, ਉਸ ਸਰਕਾਰ ਵਿਰੁੱਧ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਜਿੰਨੇ ਧਰਨੇ ਮੁਜ਼ਾਹਰੇ ਕੀਤੇ ਗਏ ਹਨ ਸ਼ਾਇਦ ਓਨੇ ਪਹਿਲੀ ਕਿਸੇ ਵੀ ਸਰਕਾਰ ਵੇਲੇ ਨਹੀਂ ਹੋਏ | ਬੁਲਾਰਿਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਭਾਵੇਂ ਉੱਪ ਚੋਣ ਜਿੱਤ ਲਈ ਗਈ ਹੈ, ਜੋ ਕਿ ਆਮ ਤੌਰ 'ਤੇ ਹਾਕਮ ਪਾਰਟੀ ਹੀ ਜਿੱਤਦੀ ਹੁੰਦੀ ਹੈ, ਪਰ ਸਰਕਾਰ ਨੂੰ ਆਮ ਚੋਣਾਂ ਵਿਚ ਜੋ ਸਾਲ ਕੁ ਤੱਕ ਹੋਣ ਵਾਲੀਆਂ ਹਨ, ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਨਕਾਰਨ ਦਾ ਭਾਰੀ ਮੁੱਲ ਤਾਰਨਾ ਪਵੇਗਾ | ਮੀਟਿੰਗ ਵਿਚ ਪੈਨਸ਼ਨਰ ਆਗੂਆਂ ਵਲੋਂ ਜਸਵਿੰਦਰ ਸਿੰਘ ਮਾਣੋਚਾਲ੍ਹ ਦੀ ਲਿਖੀ ਕਾਵਿ ਪੁਸਤਕ 'ਸੁਲ਼ਗਦੇ ਹਰਫਾਂ ਦੀ ਲੋਅ' ਦੀ ਘੁੰਡ ਚੁਕਾਈ ਕੀਤੀ ਗਈ | ਪੁਸਤਕ ਲੋਕ ਅਰਪਨ ਕਰਦਿਆਂ ਕਰਮ ਸਿੰਘ ਨੇ ਕਿਹਾ ਕਿ ਕਿਤਾਬਾਂ ਸਾਡੇ ਗਿਆਨ ਵਿਚ ਵਾਧਾ ਕਰਨ ਦੇ ਨਾਲ ਮੰਨੋਰੰਜਨ ਵੀ ਕਰਦੀਆਂ ਹਨ ਇਸ ਲਈ ਵਿਹਲੇ ਸਮੇਂ ਦਾ ਸਦਉਪਯੋਗ ਕਰਨ ਲਈ ਸਾਨੂੰ ਕਿਤਾਬਾਂ ਨਾਲ ਜੁੜਨਾ ਚਾਹੀਦਾ ਹੈ | ਡਾ. ਅਜਮੇਰ ਸਿੰਘ ਨੇ ਕਿਹਾ ਕਿ ਕਾਵਿ ਸਿਰਜਨਾ ਕੋਈ ਸੌਖਾ ਕਾਰਜ ਨਹੀਂ ਹੈ, ਕਵਿਤਾ ਲਿਖਣ ਲਈ ਕਹਾਣੀ ਜਾਂ ਵਾਰਤਕ ਨਾਲੋਂ ਵਧੇਰੇ ਮਿਹਨਤ ਕਰਨੀ ਪੈਂਦੀ ਹੈ | ਸਟੇਜ ਦਾ ਸੰਚਾਲਨ ਡਾ. ਅਜਮੇਰ ਸਿੰਘ ਨੇ ਕੀਤਾ | ਇਸ ਮੌਕੇ ਉਕਤ ਆਗੂਆਂ ਨਾਲ ਗੁਰਬਖਸ਼ ਸਿੰਘ ਪੁਰੀ, ਸਾ. ਬਲਬੀਰ ਸਿੰਘ ਮੱਲ੍ਹੀ, ਹਰਜੀਤ ਸਿੰਘ ਜੱਸਲ, ਗੁਰਦੀਪ ਸਿੰਘ ਮਾਣੋਚਾਲ੍ਹ, ਚੰਚਲ ਸਿੰਘ ਚਾਹਲ, ਗੁਰਨਾਮ ਸਿੰਘ ਸਰਾਏ ਦੀਵਾਨਾ, ਬਖ਼ਸੀਸ਼ ਸਿੰਘ ਸਬਾਜ਼ਪੁਰ, ਮਨਜੀਤ ਸਿੰਘ ਢਿੱਲੋਂ, ਕੁਲਵੰਤ ਸਿੰਘ ਗਿੱਲ, ਅਜਾਇਬ ਸਿੰਘ, ਪ੍ਰਗਟ ਸਿੰਘ ਝਾਮਕਾ, ਸੁਖਦੇਵ ਸਿੰਘ ਬਾਠ, ਸੁਰਜੀਤ ਸਿੰਘ ਚੁਤਾਲਾ, ਤਰਸੇਮ ਸਿੰਘ ਲਾਲੂ ਘੁੰਮਣ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਗੰਗਾ ਗਰਲਜ਼ ਕਾਲਜ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪ੍ਰੋਗਰਾਮ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ 73 ਪਰਿਵਾਰਾਂ ਨੂੰ ਨਕਦ ਰਾਸ਼ੀ ਦੀ ਵੰਡ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।