16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਮਾਤਾ ਗੰਗਾ ਗਰਲਜ਼ ਕਾਲਜ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪ੍ਰੋਗਰਾਮ

ਅਜੀਤ ਡੈਸਕ 20-11-2025
ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)- ਮਾਤਾ ਗੰਗਾ ਗਰਲਜ਼ ਕਾਲਜ ਤਰਨ ਤਾਰਨ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪ੍ਰੋਗਰਾਮ ਕਰਵਾਇਆ | ਇਸ ਸਮਾਰੋਹ ਵਿਚ ਕਾਲਜ ਦੀਆਂ ਐੱਨ.ਐੱਸ.ਐੱਸ. ਯੂਨਿਟ, ਰੈੱਡ ਰਿੱਬਨ ਕਲੱਬ ਅਤੇ ਈਕੋ ਕਲੱਬ ਦੀਆਂ ਵਲੰਟੀਅਰ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ | ਸਮਾਰੋਹ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨਾ ਅਤੇ ਸਿਹਤਮੰਦ ਸਮਾਜ ਦੀ ਸਥਾਪਨਾ ਲਈ ਸੰਕਲਪ ਕਰਵਾਉਣਾ ਸੀ | ਵਿਦਿਆਰਥਣਾਂ, ਜੋ ਕਿ ਕਾਲਜ ਦੀਆਂ ਵਲੰਟੀਅਰ ਹਨ ਨੇ ਇਕੱਠੇ ਹੋ ਕੇ ਨਸ਼ਾਮੁਕਤੀ ਦੀ ਸਹੁੰ ਖਾਧੀ, ਜਿਸ ਵਿਚ ਉਨ੍ਹਾਂ ਨੇ ਨਸ਼ੇ ਤੋਂ ਦੂਰ ਰਹਿਣ, ਦੂਜਿਆਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦਾ ਵਚਨ ਦਿੱਤਾ | ਇਸ ਮੌਕੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰ ਡਾ. ਨੇਹਾ ਅਰੋੜਾ, ਰੈੱਡ ਰਿੱਬਨ ਕਲੱਬ ਕੋਆਰਡੀਨੇਟਰ ਮਿਸਜ਼ ਅਮਰਦੀਪ ਕੌਰ, ਈਕੋ ਕਲੱਬ ਕੋਆਰਡੀਨੇਟਰ ਮਿਸਜ਼ ਹਰਪ੍ਰੀਤ ਕੌਰ ਅਤੇ ਕਾਲਜ ਦੀ ਆਫਿਸੀਏਟਿੰਗ ਪਿ੍ੰਸੀਪਲ ਮਿਸਜ਼ ਇੰਦੂ ਬਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਦੇ ਨਾਲ ਹੀ ਹੋਰ ਅਧਿਆਪਕ ਅਤੇ ਗੈਰ-ਅਧਿਆਪਕ ਸਟਾਫ ਮੈਂਬਰਾਂ ਨੇ ਵੀ ਸਮਾਰੋਹ 'ਚ ਭਾਗ ਲੈ ਕੇ ਵਿਦਿਆਰਥਣਾਂ ਦਾ ਹੌਂਸਲਾ ਵਧਾਇਆ |
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਵਿਦਿਆਰਥਣ ਨੇ ਸੋਲੋ ਡਾਂਸ ਮੁਕਾਬਲੇ 'ਚ ਕੀਤਾ ਵਧੀਆ ਪ੍ਰਦਰਸ਼ਨ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।