ਖੇਮਕਰਨ, 20 ਨਵੰਬਰ (ਰਾਕੇਸ਼ ਕੁਮਾਰ ਬਿੱਲਾ)- ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਤਰਨ ਤਾਰਨ 'ਚ ਚਾਰ ਸਥਾਨਾਂ ਉੱਪਰ ਵਿਸ਼ੇਸ਼ ਕੀਤਰਨ ਸਮਾਗਮ ਕਰਵਾਏ ਜਾਣਗੇ | ਜ਼ਿਲ੍ਹਾ ਅਧਿਕਾਰੀਆਂ ਅਨੁਸਾਰ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਇਹ ਕੀਰਤਨ ਸਮਾਗਮ ਉਨ੍ਹਾਂ ਸਥਾਨਾਂ ਉੱਪਰ ਹੋਣਗੇ, ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨ ਪਏ ਹਨ | ਉਨ੍ਹਾਂ ਦੱਸਿਆ ਕਿ ਇਸੇ ਕੜੀ 'ਚ 22 ਨਵੰਬਰ ਨੂੰ ਸਵੇਰੇ 6 ਵਜੇ ਤੋਂ 7:15 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਖੇਮਕਰਨ ਸਾਹਿਬ ਵਿਖੇ ਕੀਰਤਨ ਸਮਾਗਮ ਹੋਵੇਗਾ | ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਇਲਾਕਾ ਵਾਸੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ 'ਚ ਕਰਵਾਏ ਜਾ ਰਹੇ ਸਮਾਗਮ ਵਿਚ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ ਹੈ |