12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਵਿਧਾਇਕ ਧੁੰਨ ਵਲੋਂ ਵੱਖ-ਵੱਖ ਪਿੰਡਾਂ 'ਚ ਖੇਡ ਸਟੇਡੀਅਮਾਂ ਦੇ ਰੱਖੇ ਨੀਂਹ ਪੱਥਰ <br/>

ਅਜੀਤ ਡੈਸਕ 21-11-2025
ਖਾਲੜਾ, 20 ਨਵੰਬਰ (ਜੱਜਪਾਲ ਸਿੰਘ ਜੱਜ)-ਭਿੱਖੀਵਿੰਡ ਬਲਾਕ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਅੰਦਰ ਬਣ ਰਹੇ ਖੇਡ ਸਟੇਡੀਅਮ ਦੇ ਰੱਖੇ ਜਾ ਰਹੇ ਨੀਂਹ ਪੱਥਰਾਂ ਦੀ ਲੜੀ ਤਹਿਤ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵਲੋਂ ਸਰਹੱਦੀ ਪਿੰਡ ਨਾਰਲੀ, ਅਮੀਸ਼ਾਹ ਅਤੇ ਖਾਲੜਾ ਵਿਚ ਬਣਨ ਵਾਲੇ ਖੇਡ ਸਟੇਡੀਅਮ ਦੇ ਨਹੀਂ ਪੱਥਰ ਰੱਖੇ ਗਏ | ਇਤਿਹਾਸਕ ਪਿੰਡ ਅਮੀਸ਼ਾਹ ਵਿਖੇ ਕਰੀਬ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਮੌਕੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਪੰਜਾਬ ਇਕ ਸੂਰਬੀਰ ਯੋਧਿਆਂ ਦੀ ਧਰਤੀ ਹੈ ਅਤੇ ਇਸ ਨੂੰ ਤੰਦਰੁਸਤ ਤੇ ਨਿਰੋਇਆ ਰੱਖਣ ਲਈ ਖੇਡਾਂ ਬਹੁਤ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਤੰਦਰੁਸਤ ਪੰਜਾਬ ਦੀ ਸਿਰਜਨਾ ਖੇਡ ਮੈਦਾਨਾਂ ਅੰਦਰ ਹੀ ਹੋ ਸਕਦੀ ਹੈ ਅਤੇ ਆਮ ਆਦਮੀ ਪਾਰਟੀ ਸਰਕਾਰ ਦਾ ਮੁੱਖ ਟੀਚਾ ਹੈ ਕਿ ਸੂਬੇ ਅੰਦਰੋਂ ਨਸ਼ਾ ਖਤਮ ਕਰਕੇ ਨੌਜਵਾਨਾਂ ਨੂੰ ਖੇਡਾਂ ਵੱਲ ਤੋਰਿਆ ਜਾਵੇ | ਸਰਪੰਚ ਲਖਵਿੰਦਰ ਸਿੰਘ ਅਮੀਸ਼ਾਹ ਅਤੇ ਆੜ੍ਹਤੀ ਸਤਨਾਮ ਸਿੰਘ ਦੀ ਅਗਵਾਈ ਹੇਠ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ, ਤਾਂ ਜੋ ਉਹ ਤੰਦਰੁਸਤੀ ਦੇ ਨਾਲ-ਨਾਲ ਆਪਣਾ ਭਵਿੱਖ ਵੀ ਸੁਨਹਿਰੀ ਬਣਾ ਸਕਣ | ਇਸ ਮੌਕੇ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਖਾਲੜਾ ਸੁਖਰਾਜ ਸਿੰਘ ਬੀ.ਏ., ਪੀ.ਏ. ਹਰਜਿੰਦਰ ਸਿੰਘ ਬੁਰਜ, ਰਾਣਾ ਬੁੱਗ, ਸਰਪੰਚ ਹਰਪਾਲ ਸਿੰਘ ਅਲਗੋਂ, ਜੇ.ਈ. ਹਰਪ੍ਰੀਤ ਸਿੰਘ, ਸਰਪੰਚ ਲਖਵਿੰਦਰ ਸਿੰਘ ਅਮੀਸ਼ਾਹ, ਆੜ੍ਹਤੀ ਸਤਨਾਮ ਸਿੰਘ ਅਮੀਸ਼ਾਹ, ਪੰਚ ਗੁਰਸੇਵਕ ਸਿੰਘ, ਪੰਚ ਦਿਲਬਾਗ ਸਿੰਘ, ਪੰਚ ਤਸਵੀਰ ਸਿੰਘ, ਪੰਚ ਸਰਦਾਰਾ ਸਿੰਘ, ਪੰਚ ਲੱਖਾ ਸਿੰਘ, ਹਰਜਿੰਦਰ ਸਿੰਘ, ਗੁਰਨਾਮ ਸਿੰਘ, ਗੁਰਲਾਲ ਸਿੰਘ, ਹੀਰਾ ਸਿੰਘ ਆੜ੍ਹਤੀ, ਗੁਰਜੰਟ ਸਿੰਘ, ਜੱਜਪਾਲ ਸਿੰਘ, ਸਤਨਾਮ ਸਿੰਘ ਸੱਤਾ, ਗੁਰਸਾਹਿਬ ਸਿੰਘ, ਪੰਚ ਗੁਰਬਾਜ ਸਿੰਘ, ਨਿਸ਼ਾਨ ਸਿੰਘ ਫੌਜੀ, ਰਣਜੀਤ ਸਿੰਘ, ਧਨਵੰਤ ਸਿੰਘ, ਪਵਨਦੀਪ ਸਿੰਘ, ਗੁਰਵਿੰਦਰ ਸਿੰਘ, ਸ਼ਮਸ਼ੇਰ ਸਿੰਘ ਆਦਿ ਮੁਹਤਬਰ ਹਾਜ਼ਰ ਸਨ | ਉਪਰੰਤ ਵਿਧਾਇਕ ਧੁੰਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੜਾ ਵਿਖੇ ਖੇਡ ਸਟੇਡੀਅਮ ਦਾ ਨੀ ਪੱਥਰ ਰੱਖਿਆ ਗਿਆ |

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਵਿਖੇ ਸਾਲਾਨਾ ਅਥਲੈਟਿਕ ਖੇਡਾਂ ਕਰਵਾਈਆਂ <br/> ਅਗਲੀ ਖ਼ਬਰ 25 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਪਟਵਾਰੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।