12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਬੀ.ਐੱਸ.ਐੱਫ਼. ਵਲੋਂ ਖੇਤਾਂ 'ਚੋਂ ਡਰੋਨ ਬਰਾਮਦ

ਅਜੀਤ ਡੈਸਕ 21-11-2025
ਤਰਨ ਤਾਰਨ, 20 ਨਵੰਬਰ (ਪਰਮਜੀਤ ਜੋਸ਼ੀ)-ਬੀ.ਐੱਸ.ਐੱਫ਼ ਵਲੋਂ ਖੇਤਾਂ ਵਿਚ ਡਿੱਗੇ ਡਰੋਨ ਨੂੰ ਬਰਾਮਦ ਕਰਨ ਤੋਂ ਬਾਅਦ ਥਾਣਾ ਖਾਲੜਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਥਾਣਾ ਖਾਲੜਾ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਖਾਲੜਾ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸੁਰਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਵਾਂ ਤਾਰਾ ਸਿੰਘ ਦੀ ਜ਼ਮੀਨ ਵਿਚ ਇਕ ਡਰੋਨ ਡਿੱਗਾ ਪਿਆ ਹੈ ਤਾਂ ਤੁਰੰਤ ਉਨ੍ਹਾਂ ਬੀ.ਐੱਸ.ਐੱਫ ਦੇ ਕੰਪਨੀ ਕਮਾਂਡਰ ਇੰਸਪੈਕਟਰ ਰੁਪੈਸ਼ਵਰ ਚੱਕਮਾ ਨੂੰ ਸੂਚਨਾ ਦਿੱਤੀ ਗਈ ਤਾਂ ਉਨ੍ਹਾਂ ਨੂੰ ਨਾਲ ਲੈ ਕੇ ਦੱਸੇ ਹੋਈ ਜਗ੍ਹਾ 'ਤੇ ਸਰਚ ਕੀਤੀ ਗਈ ਤਾਂ ਉਥੋਂ ਇਕ ਡਰੋਨ ਬਰਾਮਦ ਹੋਇਆ | ਥਾਣਾ ਖਾਲੜਾ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਖ਼ਿਲਾਫ਼ ਏਅਰ ਕਰਾਫਟ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਕਣਕ ਦਾ ਵੰਡਿਆ ਮੁਫ਼ਤ ਬੀਜ <br/> ਅਗਲੀ ਖ਼ਬਰ ਜੋਬਨ ਰੰਧਾਵਾ ਦੇ ਚੇਅਰਮੈਨ ਲੱਗਣ 'ਤੇ ਨਵ ਅਤੇ ਕੰਵਲ ਨੇ ਦਿੱਤੀ ਵਧਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।