12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਅੱਜ ਜ਼ਿਲ੍ਹਾ ਤਰਨ ਤਾਰਨ ਵਿਚ ਪਹੁੰਚੇਗਾ ਵਿਸ਼ੇਸ਼ ਨਗਰ ਕੀਰਤਨ <br/>

ਅਜੀਤ ਡੈਸਕ 21-11-2025
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦਾਸਪੁਰ ਤੋਂ ਸ਼ੁਰੂ ਹੋਇਆ ਵਿਸ਼ੇਸ਼ ਨਗਰ ਕੀਰਤਨ 21 ਨਵੰਬਰ ਨੂੰ ਸਵੇਰੇ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚੇਗਾ | ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਦੀ ਪਾਵਨ ਪਵਿੱਤਰ ਯਾਦ ਵਿੱਚ ਸਜਾਏ ਜਾ ਰਹੇ ਇਸ ਨਗਰ ਕੀਰਤਨ ਦਾ ਜ਼ਿਲ੍ਹਾ ਤਰਨ ਤਾਰਨ ਵਿਚ ਪਹੁੰਚਣ 'ਤੇ ਸਮੂਹ ਸੰਗਤਾਂ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਜਾਵੇਗਾ | ਨਗਰ ਕੀਰਤਨ ਦੀ ਆਮਦ ਨੂੰ ਲੈ ਕੇ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਨਵੰਬਰ ਨੂੰ ਸਵੇਰੇ ਨਗਰ ਕੀਰਤਨ ਅੰਮਿ੍ਤਸਰ ਸ਼ਹਿਰ ਦੇ ਖ਼ਜ਼ਾਨਾ ਗੇਟ ਤੋਂ ਚੱਲ ਕੇ ਵਾਇਆ ਝਬਾਲ ਰੋਡ ਰਾਹੀਂ ਸਵੇਰੇ ਸਾਢੇ 9 ਵਜੇ ਦੇ ਕਰੀਬ ਪਿੰਡ ਖ਼ੈਰਦੀਨ ਰਾਹੀਂ ਜ਼ਿਲ੍ਹਾ ਤਰਨ ਤਾਰਨ 'ਚ ਦਾਖ਼ਲ ਹੋਵੇਗਾ | ਉਨ੍ਹਾਂ ਕਿਹਾ ਕਿ ਪਿੰਡ ਖ਼ੈਰਦੀਨ ਵਿਖੇ ਸੰਗਤਾਂ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ | ਇਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਹੁੰਦਾ ਹੋਇਆ ਝਬਾਲ ਚੌਂਕ, ਨੂਰਦੀ, ਤਰਨ ਤਾਰਨ-ਅੰਮਿ੍ਤਸਰ ਬਾਈਪਾਸ ਚੌਂਕ, ਤਰਨ ਤਾਰਨ ਸ਼ਹਿਰ, ਟੀ-ਪੁਆਇੰਟ ਨੇੜੇ ਮਾਝਾ ਕਾਲਜ, ਗੋਇੰਦਵਾਲ ਬਾਈਪਾਸ ਤਰਨ ਤਾਰਨ, ਵੇਈਾ-ਪੂਈਾ ਮੋੜ, ਖ਼ਡੂਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਤੋਂ ਹੁੰਦਾ ਹੋਇਆ ਜ਼ਿਲ੍ਹਾ ਕਪੂਰਥਲਾ ਵਿੱਚ ਦਾਖ਼ਲ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਸੰਗਤਾਂ ਵਲੋਂ ਪੂਰੇ ਜ਼ਿਲ੍ਹੇ ਵਿਚ ਵੱਖ-ਵੱਖ ਥਾਈਾ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਗਰ ਕੀਰਤਨ ਦੇ ਪੂਰੇ ਰੂਟ ਦੌਰਾਨ ਸਫ਼ਾਈ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਸਾਰਾ ਰੂਟ ਬਿਲਕੁਲ ਸਾਫ਼ ਹੋਣਾ ਚਾਹੀਦਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਤਰਨ ਤਾਰਨ ਵਿਚ ਚਾਰ ਸਥਾਨਾਂ ਉੱਪਰ ਵਿਸ਼ੇਸ਼ ਕੀਤਰਨ ਸਮਾਗਮ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਇਹ ਕੀਰਤਨ ਸਮਾਗਮ ਉਨ੍ਹਾਂ ਸਥਾਨਾਂ ਉੱਪਰ ਹੋਣਗੇ ਜਿੱਥੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨ ਪਏ ਹਨ | ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਸਵੇਰੇ 6 ਵਜੇ ਤੋਂ ਸਵਾ 7 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਖੇਮਕਰਨ ਸਾਹਿਬ ਵਿਖੇ ਸਮਾਗਮ ਹੋਵੇਗਾ | ਇਸੇ ਤਰ੍ਹਾਂ ਹੀ 22 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਗੁਰਦੁਆਰਾ ਸ੍ਰੀ ਤਪਿਆਣਾ ਸਾਹਿਬ ਖਡੂਰ ਸਾਹਿਬ, 22 ਨਵੰਬਰ ਨੂੰ ਤੀਸਰਾ ਕੀਰਤਨ ਸਮਾਗਮ ਸ਼ਾਮ 7 ਵਜੇ ਤੋਂ 9 ਵਜੇ ਤੱਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਹੋਵੇਗਾ | 23 ਨਵੰਬਰ ਨੂੰ ਸ਼ਾਮ 7 ਵਜੇ ਤੋਂ 9 ਵਜੇ ਤੱਕ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਕੀਰਤਨ ਸਮਾਗਮ ਹੋਵੇਗਾ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ, ਐੱਸ.ਡੀ.ਐੱਮ. ਤਰਨ ਤਾਰਨ ਸਗੁਰਮੀਤ ਸਿੰਘ, ਐੱਸ.ਡੀ.ਐੱਮ. ਖਡੂਰ ਸਾਹਿਬ ਖੁਸ਼ਪ੍ਰੀਤ ਸਿੰਘ, ਐੱਸ.ਡੀ.ਐੱਮ. ਪੱਟੀ ਤੇ ਭਿੱਖੀਵਿੰਡ ਪ੍ਰੀਤ ੲੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨ (ਜਨਰਲ) ਕਰਨਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਿੱਖਿਆ 'ਚ ਮਹੱਤਵਪੂਰਨ ਕੇਂਦਰ ਹੈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ- ਅੜੈ੍ਹਚਾਂ ਅਗਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਕਣਕ ਦਾ ਵੰਡਿਆ ਮੁਫ਼ਤ ਬੀਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।