09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ

ਮੱਸਿਆ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਕਵੀਸ਼ਰੀ ਪੇਸ਼ ਕਰਦਾ ਜਥਾ
ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਦੀਆਂ ਸੰਗਤਾਂ | ਤਸਵੀਰਾਂ:ਮਨਜੀਤ ਸਿੰਘ
21-11-2025
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਪਵਿੱਤਰ ਸ਼ਹਿਰ ਤਰਨ ਤਾਰਨ ਵਿਖੇ ਸ਼ੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਘਰ ਮਹੀਨੇ ਦੀ ਚੌਦਸ ਅਤੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਹਰਜਿੰਦਰ ਸਿੰਘ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਲੱਖਾਂ ਦੀ ਗਿਣਤੀ 'ਚ ਗੁਰੂ ਨਾਨਕ ਨਾਮਲੇਵਾ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕੇ ਮਨ ਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ | ਹਜ਼ੂਰੀ ਰਾਗੀ ਜਥਿਆਂ ਵਲੋਂ ਸਾਰਾ ਦਿਨ ਗੁਰਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਦੀਵਾਨ ਹਾਲ ਵਿਖੇ ਚੌਦਸ ਅਤੇ ਮੱਸਿਆ ਸਮੇਂ ਭਾਰੀ ਦੀਵਾਨ ਸਜਿਆ, ਜਿਸ 'ਚ ਢਾਡੀ, ਕਵੀਸ਼ਰੀ ਜਥਿਆਂ ਅਤੇ ਪ੍ਰਚਾਰਕ ਸਿੰਘਾਂ ਵਲੋਂ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ | ਸਮੂਹ ਸਟਾਫ਼ ਵਲੋਂ ਚੌਦਸ ਅਤੇ ਮੱਸਿਆ ਸਮੇਂ ਪੂਰੀ ਤਨਦੇਹੀ ਨਾਲ ਡਿਊਟੀਆਂ ਨਿਭਾਈਆਂ ਅਤੇ ਗੁਰੂ ਨਾਨਕ ਨਾਮਲੇਵਾ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਹਰਜਿੰਦਰ ਸਿੰਘ ਮੈਨੇਜਰ ਦੇ ਨਾਲ ਸਮੇਤ ਸਮੂਹ ਸਟਾਫ ਮੌਜੂਦ ਸੀ |

ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਦਾ ਡੈਲੀਗੇਟ ਇਜਲਾਸ
ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਟਰੈਕਟਰ ਅਤੇ ਡੀਜ਼ਲ ਲੈ ਕੇ ਪਹੁੰਚੇ ਕਿਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।