ਤਰਨ ਤਾਰਨ, 20 ਨਵੰਬਰ (ਪਰਮਜੀਤ ਜੋਸ਼ੀ)- ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ ਪਹਿਲੀ ਦਸੰਬਰ ਤੋਂ 30 ਦਸੰਬਰ ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ (ਨੇੜੇ ਮਾਲ ਮੰਡੀ) ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿਚ ਦੁੱਧ ਤੋਂ ਬਣਨ ਵਾਲੇ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾਵੇਗੀ | ਇਸ ਸਿਖਲਾਈ ਲਈ ਜ਼ਿਲ੍ਹਾ ਤਰਨ ਤਾਰਨ ਦੇ ਚਾਹਵਾਨ ਡੇਅਰੀ ਫਾਰਮਰ ਮਿਤੀ 1 ਦਸੰਬਰ ਤੋਂ ਪਹਿਲਾ ਮੈਟਿ੍ਕ ਦਾ ਸਰਟੀਫਿਕੇਟ, ਅਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ (ਅਨੁਸੂਚਿਤ ਜਾਤੀ ਸਿਖਿਆਰਥੀ ਆਪਣਾ ਅਨੁਸੂਚਿਤ ਜਾਤੀ ਸਰਟੀਫਿਕੇਟ) ਨਾਲ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨ ਤਾਰਨ ਵਿਖੇ ਸੰਪਰਕ ਕਰਨ | ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ ਫੀਸ 5 ਹਜ਼ਾਰ ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 4 ਹਜ਼ਾਰ ਰੁਪਏ ਹੈ | ਉਨ੍ਹਾਂ ਕਿਹਾ ਕਿ ਸਿਖਆਰਥੀਆਂ ਕੋਲੋਂ ਫੀਸ ਨਕਦ ਲਈ ਜਾਵੇਗੀ | ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਤਰਨ ਤਾਰਨ ਤੋਂ 100 ਰੁਪਏ ਨਕਦ ਦੇ ਕੇ ਪ੍ਰਾਪਤ ਕੀਤੇ ਜਾ ਸਕਦੇ ਹਨ |