ਸੁਲਤਾਨਵਿੰਡ, 20 ਨਵੰਬਰ (ਗੁਰਨਾਮ ਸਿੰਘ ਬੁੱਟਰ)-ਕਾਂਗਰਸ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਸੋਨੀ ਚੌਹਾਨ ਦੇ ਪਿਤਾ ਬਲਦੇਵ ਸਿੰਘ ਚੌਹਾਨ ਦੀ ਆਤਮਿਕ ਸ਼ਾਂਤੀ ਲਈ ਪਰਸੋਂ ਰੋਜ਼ ਤੋਂ ਰਖਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਪਾਏ ਗਏ | ਇਸ ਮੌਕੇ ਰਾਗੀ ਸਿੰਘ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਅੰਮਿ੍ਤਸਰ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਜਿੱਥੇ ਵੱਖ-ਵੱਖ ਰਾਜਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਅਰਦਾਸ ਮੌਕੇ ਹਾਜ਼ਰੀ ਭਰੀ ਤੇ ਬਲਦੇਵ ਸਿੰਘ ਚੌਹਾਨ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ | ਉਪਰੰਤ ਹੀ ਕਾਂਗਰਸ ਦੇ ਸਾਬਕਾ ਐੱਮ. ਪੀ. ਜਸਬੀਰ ਸਿੰਘ ਡਿੰਪਾ, ਕਾਂਗਰਸ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ, ਵਲੋਂ ਸ਼ਰਧਾਂਜਲੀਆਂ ਭੇਟ ਕਰਦਿਆਂ ਕਿਹਾ ਕਿ ਬਲਦੇਵ ਸਿੰਘ ਬਹੁਤ ਹੀ ਨਿੱਘੇ ਸੁਭਾਅ ਦੇ ਮਾਲਕ ਸਨ | ਉਨ੍ਹਾਂ ਕਿਹਾ ਕਿ ਬਲਦੇਵ ਸਿੰਘ ਦੇ ਦੁਨੀਆਂ ਤੋਂ ਚਲੇ ਜਾਣ ਨਾਲ ਚੌਹਾਨ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਮੌਕੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ, ਭਾਈ ਦਿਲਬਾਗ ਸਿੰਘ ਖਾਲਸਾ, ਪ੍ਰਧਾਨ ਰਛਪਾਲ ਸਿੰਘ ਚੌਹਾਨ, ਚਰਨਜੀਤ ਸਿੰਘ ਰਾਣਾ, ਬਰਜਿੰਦਰ ਸਿੰਘ ਚਾਹਲ, ਸਾਬਕਾ ਤਹਿਸੀਲਦਾਰ ਸੁਖਦੇਵ ਸਿੰਘ, ਅਸ਼ਵਨੀ ਕੁਮਾਰ ਪੱਪੂ, ਗੁਰਪਤਾਪ ਸਿੰਘ ਟਿੱਕਾ, ਡਾ. ਸੁਪਿੰਦਰ ਸਿੰਘ ਢਿੱਲੋਂ, ਕੌਂਸਲਰ ਜਸਵਿੰਦਰ ਸਿੰਘ ਸ਼ੇਰਗਿੱਲ, ਜੁਗਰਾਜ ਸਿੰਘ, ਰਣਜੋਧ ਸਿੰਘ, ਰਵਿੰਦਰ ਸਿੰਘ, ਗੁਰਲਾਲ ਸਿੰਘ, ਸਤਿੰਦਰ ਸਿੰਘ ਨਿਹੰਗ, ਬਲਵਿੰਦਰ ਸਿੰਘ ਹਵੇਲੀ ਵਾਲੇ, ਬਲਜੀਤ ਸਿੰਘ ਦੇਓ, ਸੋਨੂੰ ਮਾਹਲ, ਰੁਪਿੰਦਰਜੀਤ ਸਿੰਘ ਰਿੰਪੀ, ਮਨਪ੍ਰੀਤ ਸਿੰਘ ਚੌਹਾਨ, ਅਰਜੁਨ ਸਿੰਘ, ਜਸਵੰਤ ਸਿੰਘ ਪੱਖੋਕੇ ਆਦਿ ਨੇ ਵੀ ਸਵ: ਬਲਦੇਵ ਸਿੰਘ ਚੌਹਾਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ |