ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦਾਸਪੁਰ ਤੋਂ ਸ਼ੁਰੂ ਹੋਇਆ ਵਿਸ਼ੇਸ਼ ਨਗਰ ਕੀਰਤਨ 21 ਨਵੰਬਰ ਨੂੰ ਸਵੇਰੇ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚੇਗਾ | ਇਸ ਸੰਬੰਧੀ ਗੱਲਬਾਤ ਕਰਦਿਆਂ ਕੌਂਸਲਰ ਸਰਬਜੀਤ ਸਿੰਘ ਭੁੱਲਰ ਅਤੇ ਕੌਂਸਲਰ ਸਰਬਰਿੰਦਰ ਭਰੋਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਦੀ ਯਾਦ ਵਿਚ ਸਜਾਏ ਜਾ ਰਹੇ ਇਸ ਨਗਰ ਕੀਰਤਨ ਦਾ ਜ਼ਿਲ੍ਹਾ ਤਰਨ ਤਾਰਨ ਵਿਚ ਪਹੁੰਚਣ 'ਤੇ ਸਮੂਹ ਸੰਗਤਾਂ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਹੁੰਦਾ ਹੋਇਆ ਝਬਾਲ ਚੌਂਕ, ਨੂਰਦੀ, ਤਰਨ ਤਾਰਨ-ਅੰਮਿ੍ਤਸਰ ਬਾਈਪਾਸ ਚੌਂਕ, ਤਰਨ ਤਾਰਨ ਸ਼ਹਿਰ, ਟੀ-ਪੁਆਇੰਟ ਨੇੜੇ੍ਹ ਮਾਝਾ ਕਾਲਜ, ਗੋਇੰਦਵਾਲ ਬਾਈਪਾਸ ਤਰਨ ਤਾਰਨ, ਵੇਈਾਪੂਈਾ ਮੋੜ, ਖ਼ਡੂਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਤੋਂ ਹੁੰਦਾ ਹੋਇਆ ਜ਼ਿਲ੍ਹਾ ਕਪੂਰਥਲਾ ਵਿਚ ਦਾਖ਼ਲ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਸੰਗਤਾਂ ਵਲੋਂ ਪੂਰੇ ਜ਼ਿਲ੍ਹੇ ਵਿਚ ਵੱਖ-ਵੱਖ ਥਾਈਾ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਤਰਨ ਤਾਰਨ ਵਿਚ ਚਾਰ ਸਥਾਨਾਂ ਉੱਪਰ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਜਾਣਗੇ | ਇਹ ਕੀਰਤਨ ਸਮਾਗਮ ਉਨ੍ਹਾਂ ਸਥਾਨਾਂ ਉੱਪਰ ਹੋਣਗੇ, ਜਿੱਥੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨ ਪਏ ਹਨ | ਕੌਂਸਲਰ ਭੁੱਲਰ ਅਤੇ ਭਰੋਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ ਹੈ |