29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਪੁਲਿਸ ਨਾਲ ਮੁਕਾਬਲੇ ਦੌਰਾਨ ਗੈਂਗਸਟਰ ਜ਼ਖਮੀ

ਅਜੀਤ ਡੈਸਕ 03-12-2025
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)- ਤਰਨ ਤਾਰਨ ਪੁਲਿਸ ਅਤੇ ਇਕ ਗੈਂਗਸਟਰ ਵਿਚਕਾਰ ਹੋਈ ਮੁੱਠਭੇੜ ਦੌਰਾਨ ਇਕ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਤਰਨ ਤਾਰਨ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਘਟਨਾ ਦੀ ਜਾਣਕਾਰੀ ਮਿਲਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ | ਇਸ ਮੌਕੇ ਐਸ.ਐਸ.ਪੀ. ਲਾਂਬਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬੀਤੀ 3 ਨਵੰਬਰ ਨੂੰ ਜੰਡਿਆਲਾ ਰੋਡ ਸਥਿਤ ਇੱਕ ਪੇਂਟ ਦੀ ਦੁਕਾਨ ਦੇ ਮਾਲਕ ਨੂੰ ਲੰਡਾ ਹਰੀਕੇ ਦੇ ਨਾਮ 'ਤੇ ਫਿਰੌਤੀ ਦੀ ਮੰਗ ਕੀਤੀ ਗਈ ਸੀ | ਬਾਅਦ 'ਚ ਉਕਤ ਪੇਂਟ ਮਾਲਕ ਦੇ ਘਰ ਪਹਿਲਾਂ ਸਵੇਰੇ ਅਤੇ ਬਾਅਦ 'ਚ ਸ਼ਾਮ ਨੂੰ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ | ਇਸ ਸਬੰਧ 'ਚ ਥਾਣਾ ਸਿਟੀ ਵਿਖੇ ਪੁਲਿਸ ਨੇ ਕੇਸ ਦਰਜ ਕੀਤਾ ਸੀ ਐਸ.ਐਸ. ਪੀ. ਨੇ ਦੱਸਿਆ ਕਿ ਇਸ ਮਾਮਲੇ ਵਿੱਚ ਉਨ੍ਹਾਂ ਟੈਕਨੀਕਲ ਅਤੇ ਹੋਰ ਤੱਥਾਂ ਨਾਲ ਜਾਂਚ ਕੀਤੀ ਅਤੇ ਪੈਟਰੋਲ ਬੰਬ ਸੁੱਟਣ ਵਾਲਿਆਂ ਦੀ ਪਛਾਣ ਕੀਤੀ | ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਦੀ ਅਗਵਾਈ 'ਚ ਪੁਲਿਸ ਨੇ ਟੱਕਰ ਸਾਹਿਬ ਗੁਰਦੁਆਰੇ ਲਾਗੇ ਨਾਕਾਬੰਦੀ ਕੀਤੀ ਸੀ | ਇਸ ਦੌਰਾਨ ਇੱਕ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਜਦ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨੌਜਵਾਨ ਮੋਟਰਸਾਈਕਲ ਭਜਾ ਕੇ ਲੈ ਗਿਆ | ਪੁਲਿਸ ਪਾਰਟੀ ਵੱਲੋਂ ਪਿੱਛਾ ਕਰਨ 'ਤੇ ਮੋਟਰਸਾਈਕਲ ਸਵਾਰ ਨੇ ਪੁਲਿਸ 'ਤੇ ਗੋਲੀ ਚਲਾ ਦਿੱਤੀ | ਪਿੰਡ ਸੇਰੋ ਦੇ ਨਜ਼ਦੀਕ ਉਕਤ ਨੌਜਵਾਨ ਮੋਟਰਸਾਈਕਲ ਤੋਂ ਡਿੱਗ ਪਿਆ ਅਤੇ ਪੁਲਿਸ ਪਾਰਟੀ 'ਤੇ ਫਾਇਰ ਕਰ ਦਿੱਤੇ | ਪੁਲਿਸ ਵੱਲੋਂ ਜਵਾਬੀ ਫਾਇਰ ਕਰਨ 'ਤੇ ਇਕ ਗੋਲੀ ਗੈਂਗਸਟਰ ਦੇ ਪੈਰ 'ਚ ਲੱਗੀ | ਪੁਲਿਸ ਵਲੋਂ ਗੈਂਗਸਟਰ ਨੂੰ ਗਿ੍ਫਤਾਰ ਕਰ ਲਿਆ ਗਿਆ | ਐਸ.ਐਸ.ਪੀ. ਨੇ ਦੱਸਿਆ ਕਿ ਗਿ੍ਫਤਾਰ ਕੀਤੇ ਗਏ ਗੈਂਗਸਟਰ ਦੀ ਪਛਾਣ ਆਕਾਸ਼ਦੀਪ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਮੁਰਾਦਪੁਰਾ ਵਜੋਂ ਹੋਈ | ਜੋ ਇਸ ਸਮੇਂ ਸਰਕਾਰੀ ਹਸਪਤਾਲ ਵਿਖੇ ਦਾਖਲ ਹੈ |

ਪਿਛਲੀ ਖ਼ਬਰ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ ਮਾਤਾ ਗੁਜਰੀ ਕਾਲਜ ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਦੇ ਲੋੜਵੰਦ ਵਿਦਿਆਰਥੀਆਂ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।