29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਗਿ੍ਫ਼ਤਾਰ <br/>

ਅਜੀਤ ਡੈਸਕ 03-12-2025
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਮਾਣੋਚਾਹਲ ਤੋਂ ਧੀਰਾ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਨੌਰੰਗਾਬਾਦ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਸਵਰਨ ਸਿੰਘ ਨੇ ਪਿੰਡ ਸੰਘਰ ਕਲਾਂ ਨਜ਼ਦੀਕ ਨਾਕਾਬੰਦੀ ਦੌਰਾਨ ਅਜੀਤਪਾਲ ਸਿੰਘ ਪੁੱਤਰ ਚਰਨ ਸਿੰਘ ਵਾਸੀ ਵੜਿੰਗ ਸੂਬਾ ਸਿੰਘ ਜੋ ਕਿ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਿਹਾ ਸੀ, ਨੂੰ ਕਾਬੂ ਕਰਕੇ ਇਸ ਪਾਸੋਂ ਇਕ ਸਿਲਵਰ ਪੰਨੀ, ਲਾਈਟਰ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਡਰੇਨ ਮਹਿੰਦੀਪੁਰ ਨਜ਼ਦੀਕ ਨਾਕਾਬੰਦੀ ਦੌਰਾਨ ਬੂਟਾ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਮਹਿੰਦੀਪੁਰ ਨੂੰ ਕਾਬੂ ਕਰਕੇ ਉਸ ਪਾਸੋਂ 11250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਸ਼ੇ ਦਾ ਸੇਵਨ ਕਰ ਰਹੇ ਆਜਾਦ ਸਿੰਘ ਯਾਦੂ ਪੁੱਤਰ ਪ੍ਰਮਜੀਤ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੰਨੀ, 10 ਰੁਪਏ ਦਾ ਨੋਟ ਦੀ ਪਾਈਪ ਬਣੀ ਅਤੇ ਲਾਈਟਰ ਬਰਾਮਦ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੱਚਾ ਰਸਤਾ ਪਹੂਵਿੰਡ ਵਿਖੇ ਨਾਕਾਬੰਦੀ ਦੌਰਾਨ ਪ੍ਰਮਜੀਤ ਕੌਰ ਉਰਫ ਪਾਲੀ ਪਤਨੀ ਜਸਬੀਰ ਸਿੰਘ ਵਾਸੀ ਪਹੂਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ 'ਤੇ ਨਿਸ਼ਾਨ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਵਾਂ ਤਾਰਾ ਸਿੰਘ ਦੇ ਘਰ ਛਾਪੇਮਾਰੀ ਦੌਰਾਨ ਉਸ ਨੂੰ ਕਾਬੂ ਕਰਕੇ ਘਰ ਚੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤਾ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਬਲਾਕ ਭਿੱਖੀਵਿੰਡ ਦੇ ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ <br/> ਅਗਲੀ ਖ਼ਬਰ ਪੁਲਿਸ ਨਾਲ ਮੁਕਾਬਲੇ ਦੌਰਾਨ ਗੈਂਗਸਟਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।