29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਪੰਜਾਬ ਦੇ ਹੱਕਾਂ ਲਈ ਜ਼ੋਰਦਾਰ ਢੰਗ ਨਾਲ ਕੇਵਲ ਭਗਵੰਤ ਮਾਨ ਹੀ ਲੜਿਆ- ਔਲਖ <br/>

ਅਜੀਤ ਡੈਸਕ 03-12-2025
ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)- ਦੇਸ਼ ਦੀ ਆਜ਼ਾਦੀ ਤੋਂ ਬਾਅਦ ਸੂਬੇ ਵਿਚ ਕਾਂਗਰਸ ਤੇ ਅਕਾਲੀ ਦਲ ਨੇ ਵਾਰੋ ਵਾਰੀ ਰਾਜ ਕੀਤਾ | ਅਕਾਲੀ ਦਲ ਦੀ ਸਰਕਾਰ ਵੇਲੇ ਕਾਂਗਰਸੀ ਆਗੂਆਂ ਨੂੰ ਭਿ੍ਸ਼ਟਾਚਾਰ ਦੇ ਕੇਸਾਂ ਵਿਚੋਂ ਬਚਾਇਆ ਜਾਂਦਾ ਰਿਹਾ ਅਤੇ ਕਾਂਗਰਸ ਦੀ ਸਰਕਾਰ ਵਕਤ ਅਕਾਲੀ ਆਗੂਆਂ ਨੂੰ ਬਚਾਇਆ ਜਾਂਦਾ ਰਿਹਾ | ਇਸ ਚੱਕਰ ਵਿਚ ਅਕਾਲੀ ਤੇ ਕਾਂਗਰਸੀ ਆਗੂਆਂ ਨੇ ਆਪਣੀਆਂ ਜੇਬਾਂ ਕਥਿਤ ਤੌਰ 'ਤੇ ਭਰੀਆਂ ਜਦਕਿ ਲੋਕਾਂ ਨੂੰ ਇਕ ਦੂਜੇ ਖਿਲਾਫ਼ ਬਿਆਨਬਾਜੀ ਕਰਕੇ ਵਿਖਾਉਂਦੇ ਰਹੇ | ਜੇਕਰ ਭਿ੍ਰਸ਼ਟਾਚਾਰਾਂ ਨੂੰ ਕੋਈ ਜੇਲ੍ਹਾਂ ਵਿਚ ਡੱਕ ਸਕਿਆ ਹੈ ਤਾਂ ਉਹ ਹੈ ਮੁੱਖ ਮੰਤਰੀ ਭਗਵੰਤ ਮਾਨ ਜਿਸ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੀ ਨਹੀਂ ਸਗੋਂ ਆਪਣੀ ਮੰਤਰੀਆਂ ਦੇ ਵਿਧਾਇਕਾਂ ਨੂੰ ਵੀ ਆੜੇ ਹੱਥੀਂ ਲਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਦੇ ਡਾਇਰੈਕਟਰ ਗੁਰਸੇਵਕ ਸਿੰਘ ਔਲਖ ਨੇ ਕਿਹਾ ਕਿ ਭਗਵੰਤ ਮਾਨ ਨੇ ਸਮੇਂ ਸਮੇਂ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਕੇਂਦਰ ਸਰਕਾਰ ਨਾਲ ਟੱਕਰ ਲਈ ਭਾਵੇਂ ਉਹ ਪਾਣੀਆਂ ਦਾ ਮੁੱਦਾ ਹੋਵੇ ਜਾਂ ਬਿਆਸ ਭਾਖੜਾ ਪ੍ਰਬੰਧਕੀ ਬੋਰਡ ਦੇ ਰਾਖੀ ਲਈ ਫੋਰਸਾਂ ਤਾਇਨਾਤ ਕਰਨ ਦਾ ਹੋਵੇ | ਮਾਨ ਨੇ ਕਿਸ ਤਰ੍ਹਾਂ ਪੰਜਾਬ ਦੇ ਹੱਕਾਂ ਦੀ ਰਾਖੀ ਕੀਤੀ ਇਸ ਦੀ ਤਾਜ਼ਾ ਮਿਸਾਲ ਹੁਣ ਸਾਹਮਣੇ ਆਈ ਹੈ ਕਿ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਨੇ ਜਗ੍ਹਾ ਦੇਣ ਤੋਂ ਕੋਰਾ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਹਰਿਆਣਾ ਦੇ ਨਾਲ ਕੇਂਦਰ ਸਰਕਾਰ ਨੇ ਚੰਡੀਗੜ੍ਹ ਜੋ ਕਿ ਪੰਜਾਬ ਦੀ ਜਗ੍ਹਾ 'ਤੇ ਬਣਿਆ ਹੈ 'ਚ ਜਗ੍ਹਾ ਲੈਣ ਤੋਂ ਇਨਕਾਰ ਕਰ ਦਿੱਤਾ |

ਪਿਛਲੀ ਖ਼ਬਰ ਮੋਟਰਾਂ ਤੋਂ ਤਾਰਾ ਚੋਰੀ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਬਲਾਕ ਭਿੱਖੀਵਿੰਡ ਦੇ ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।