29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਮੋਟਰਾਂ ਤੋਂ ਤਾਰਾ ਚੋਰੀ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 03-12-2025
ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਬੰਬੀਆਂ ਤੋਂ ਤਾਰਾਂ ਚੋਰੀ ਕਰਨ ਅਤੇ ਮੋਟਰਾਂ ਦਾ ਨੁਕਸਾਨ ਕਰਨ ਵਾਲੇ ਇਕ ਵਿਅਕਤੀ ਤੋਂ ਇਲਾਵਾ ਤਿੰਨ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਗੁਰਪ੍ਰੀਤ ਸਿੰਘ ਪੱਤਰ ਦਲਬੀਰ ਸਿੰਘ ਵਾਸੀ ਗੋਇੰਦਵਾਲ ਨੇ ਸ਼ਿਕਾਇਤ ਕੀਤੀ ਕਿ ਕੁਝ ਵਿਅਕਤੀਆਂ ਨੇ ਮਿਲ ਕੇ ਸਾਡੇ ਮੰਡ ਇਲਾਕੇ ਵਿਚੋਂ ਜੋਰੀ ਕੀਤੀ ਹੈ ਅਤੇ ਕੁਝ ਸਮਾਂ ਪਹਿਲਾਂ ਹੀ 25 ਬੰਬੀਆਂ ਦੀਆਂ ਤਾਰਾਂ ਤੋੜ ਕੇ ਵੱਡ ਦਿੱਤੀਆਂ ਹਨ ਅਤੇ ਖੇਤ ਵਿਚ ਮੋਟਰ ਦਾ ਨੁਕਸਾਨ ਕੀਤਾ ਹੈ | ਜਾਂਚ ਅਇਧਕਾਰੀ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਧਰਮਬੀਰ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਧੂੰਦਾ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਕਾਬੂ ਕਰਕੇ ਉਸ ਪਾਸੋਂ ਪੁੱਛਗਿੱਛ ਕੀਤੀ ਗਈ ਹੈ ਅਤੇ ਤਿੰਨ ਹੋਰ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਅਗਲੀ ਪੁੱਛਗਿੱਛ ਜਾਰੀ ਹੈ |
ਪਿਛਲੀ ਖ਼ਬਰ ਬਲਾਕ ਭਿੱਖੀਵਿੰਡ 'ਚ ਬਲਾਕ ਸੰਮਤੀ ਚੋਣਾਂ ਸੰਬੰਧੀ ਦੂਸਰੇ ਦਿਨ ਇਕ ਨਾਮਜ਼ਦਗੀ ਦਾਖ਼ਲ <br/> ਅਗਲੀ ਖ਼ਬਰ ਪੰਜਾਬ ਦੇ ਹੱਕਾਂ ਲਈ ਜ਼ੋਰਦਾਰ ਢੰਗ ਨਾਲ ਕੇਵਲ ਭਗਵੰਤ ਮਾਨ ਹੀ ਲੜਿਆ- ਔਲਖ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।