ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚਾਈਨਾ ਡੋਰ ਦੇ 64 ਗੱਟੂਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਸੁੱਖਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਬੁੱਘਾ ਪੁਲ ਮੁਹੱਲਾ ਗੁਰੂ ਕਾ ਖੂਹ ਤਰਨ ਤਾਰਨ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਕ ਮੋਟਰਸਾਈਕਲ 'ਤੇ ਸਵਾਰ 2 ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੇ ਮੋਟਰਸਾਈਕਲ ਵਿਚ ਇਕ ਵਜ਼ਨਦਾਰ ਤੋੜਾ ਰੱਖਿਆ ਹੋਇਆ ਸੀ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗੇ ਤਾਂ ਪੁਲਿਸ ਨੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ | ਤੋੜੇ ਵਿਚੋਂ ਪੁਲਿਸ ਨੇ 64 ਚਾਈਨਾ ਡੋਰ ਦੇ ਗੱਟੂ ਬਰਾਮਦ ਕੀਤੇ ਗਏ ਹਨ | ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਅਮਨਪ੍ਰੀਤ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਲੋਪੋਕੇ ਜ਼ਿਲ੍ਹਾ ਅੰਮਿ੍ਤਸਰ, ਅੰਮਿ੍ਤਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਇੱਬਣ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |